- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ੋਭਾ ਯਾਤਰਾ ਦਾ ਸਵਾਗਤ ਕਰਨ ਲਈ 1 ਦਸੰਬਰ ਨੂੰ ਹੁੰਮ ਹੁੰਮਾ ਕੇ ਪਹੁੰਚੇ: ਲੰਬੜਦਾਰ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ 650ਵੇਂ ਪ੍ਰਕਾਸ਼ ਪੁਰਬ ਪ੍ਰਤੀ ਡੂੰਘੀ ਸ਼ਰਧਾ ਭਾਵਨਾ ਨਾਲ 30 ਨਵੰਬਰ ਨੂੰ ਜੰਮੂ ਤੋਂ ਸ਼ੁਰੂ ਕੀਤੀ ਜਾ ਰਹੀ ਸ਼ੋਭਾ ਯਾਤਰਾ ਦਾ 1 ਦਸੰਬਰ ਨੂੰ ਬਟਾਲਾ ਵਿਖੇ ਪਹੁੰਚਣ 'ਤੇ ਜਾਹੋ ਜਲਾਲ ਨਾਲ ਇਤਹਾਸਿਕ ਸਵਾਗਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪਲਵਿੰਦਰ ਸਿੰਘ ਨੰਬਰਦਾਰ ਪ੍ਰਧਾਨ ਰਵਿਦਾਸੀਆ ਸਿੱਖ ਵੈੱਲਫੇਅਰ ਸੁਸਾਇਟੀ ਪੰਜਾਬ ਨੇ ਕੀਤਾ। ਇਸ ਮੌਕੇ ਪ੍ਰਧਾਨ ਨੰਬਰਦਾਰ ਨੇ ਕਿਹਾ ਕਿ ਵਿਧਾਇਕ ਅਮਨਸੇਰ ਸਿੰਘ ਸ਼ੈਰੀ ਕਲਸੀ ਵੱਲੋਂ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੇ ਸਬੰਧ ਵਿੱਚ ਪਿਛਲੇ ਦਿਨੀਂ ਬਟਾਲਾ ਵਿਖੇ ਲੇਜਰ ਸ਼ੋਅ ਕਰਵਾ ਕੇ ਸੰਗਤ ਨੂੰ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ ਜੀਵਨ ਫਲਸਫੇ ਤੋਂ ਜਾਗਰੂਕ ਕਰਾਇਆ ਅਤੇ ਹੁਣ ਭਾਰਤ ਵਿੱਚ ਵੱਖ-ਵੱਖ ਦਿਸ਼ਾਵਾਂ ਤੋਂ ਗੁਰੂ ਸਾਹਿਬ ਜੀ ਦੀਆਂ ਸ਼ੋਭਾ ਯਾਤਰਾ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦੇ ਸਬੰਧ ਵਿੱਚ 30 ਨਵ਼ੰਬਰ ਨੂੰ ਜੰਮੂ ਤੋਂ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜੋ 30 ਨਵੰਬਰ ਨੂੰ ਸ਼ਾਮ ਪਠਾਨਕੋਟ ਵਿਖੇ ਪਹੁੰਚੇਗੀ ਅਤੇ 1 ਦਸੰਬਰ ਨੂੰ ਸ਼ੋਭਾ ਯਾਤਰਾ ਪਠਾਨਕੋਟ ਤੋਂ ਗੁਰਦਾਸਪੁਰ ਲਈ ਰਵਾਨਾ ਹੋਵੇਗੀ ਅਤੇ ਸ਼ੋਭਾ ਯਾਤਰਾ ਦੀਨਾ ਨਗਰ, ਗੁਰਦਾਸਪੁਰ, ਨੌਸ਼ਹਿਰਾ ਮੱਝਾ ਸਿੰਘ ਤੋਂ ਹੁੰਦੀ ਹੋਈ ਬਟਾਲਾ ਵਿਖੇ ਪਹੁੰਚੇਗੀ। ਸ਼ੋਭਾ ਯਾਤਰਾ ਦਾ ਉਸਮਾਨਪੁਰ ਸਿਟੀ ਬਟਾਲਾ ਬਾਈਪਾਸ ਵਿਖੇ ਪਹੁੰਚਣ ’ਤੇ ਅਮਨਦੀਪ ਸਿੰਘ ਸੈਰੀ ਕਲਸੀ ਐੱਮਐੱਲਏ ਹਲਕਾ ਬਟਾਲਾ ਕਾਰਜਕਾਰੀ ਪ੍ਰਧਾਨ ਪੰਜਾਬ ਅਗਵਾਈ ਵਿੱਚ ਸੰਗਤ ਅਤੇ ਰਵਿਦਾਸੀਆ ਭਾਈਚਾਰੇ ਵੱਲੋ ਭਰਵਾਂ ਸਵਾਗਤ ਕੀਤੀ ਜਾਵੇਗਾ। ਉਸ ਤੋਂ ਬਾਅਦ ਸ਼ੋਭਾ ਯਾਤਰਾ ਗਾਂਧੀ ਚੌਕ, ਮਹਾਰਾਜਾ ਅਗਰਸੈਨ ਚੌਕ, ਘਸੀਟਪੁਰ ਤੋਂ ਹੁੰਦੀ ਹੋਈ ਸ੍ਰੀ ਅੰਮਿ੍ਤਸਰ ਵਿਖੇ ਪਹੁੰਚੇਗੀ। ਸੰਗਤ ਨੂੰ ਸ਼ੋਭਾ ਯਾਤਰਾ ਦਾ ਸਵਾਗਤ ਇਤਿਹਾਸਕ ਤੇ ਯਾਦਗਾਰੀ ਬਣਾਉਣ ਲਈ ਹੁੰਮ ਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।