ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਮੁਕੰਮਲ
ਇਸ਼ਤਿਹਾਰੀ ਪਾਰਟੀ.......ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ
Publish Date: Sat, 21 Nov 2026 06:34 PM (IST)
Updated Date: Sat, 21 Nov 2026 06:37 PM (IST)
ਸੱਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਇਹ ਜਾਣਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ‘ਚੋ 16ਵੀਂ ਪੀੜੀ ਮਹੰਤ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਗੁਰਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਗੁਰਦੁਆਰਾ ਸੱਚ ਖੰਡ ਸ੍ਰੀ ਗੁਰੂ ਨਾਨਕ ਅਸਥਾਨ, ਮੁਹੱਲਾ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਚੱਲ ਰਹੀਆਂ ਹਨ ਜਿੰਨਾਂ ਦੇ ਭੋਗ 24 ਨਵੰਬਰ 2026 ਦਿਨ ਮੰਗਲਵਾਰ ਨੂੰ ਪੈਣਗੇ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਉਪਰੰਤ ਹਜੂਰੀ ਰਾਗੀ ਤੇ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਬਾਬਾ ਜੀ ਨੇ ਦੱਸਿਆ ਕਿ ਇਸ ਮੌਕੇ ਰਾਤ ਨੂੰ 10 ਤੋਂ 12 ਵਜੇ ਤੱਕ ਕੀਰਤਨੀ ਜਥਿਆਂ ਵੱਲੋਂ ਕਥਾ ਕੀਰਤਨ ਕਰਕੇ ਸੰਗਤਾਂ ਨਿਹਾਲ ਕੀਤਾ ਜਾਵੇਗਾ। ਬਾਬਾ ਜੀ ਨੇ ਸਮੂਹ ਸੰੰਗਤਾਂ ਨੁੰ ਅਪੀਲ ਕੀਤੀ ਕਿ ਉਹ ਗੁਰੂ ਘਰ ਆਪਣੀਆਂ ਹਾਜਰੀਆਂ ਲਗਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।