ਇਸ਼ਤਿਹਾਰੀ)----ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ
ਇਸ਼ਤਿਹਾਰੀ ਪਾਰਟੀ.......ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਤਿਆਰੀਆਂ ਮੁਕੰਮਲ
Publish Date: Sun, 22 Nov 2026 03:47 PM (IST)
Updated Date: Mon, 23 Nov 2026 04:01 AM (IST)
ਫੋਟੋ: 22ਬੀਟੀਐਲ01 ਬਾਬਾ ਅਵਤਾਰ ਸਿੰਘ ਬੇਦੀ। ਸੱਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਇਹ ਜਾਣਕਾਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ’ਚੋ 16ਵੀਂ ਪੀੜੀ ਮਹੰਤ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਪੁਰਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਗੁਰਦੁਆਰਾ ਸੱਚਖੰਡ ਸ੍ਰੀ ਗੁਰੂ ਨਾਨਕ ਅਸਥਾਨ, ਮੁਹੱਲਾ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਚੱਲ ਰਹੀਆਂ ਹਨ, ਜਿਨ੍ਹਾਂ ਦੇ ਭੋਗ 24 ਨਵੰਬਰ 2026 ਨੂੰ ਪੈਣਗੇ। ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਉਪਰੰਤ ਹਜੂਰੀ ਰਾਗੀ ਤੇ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਬਾਬਾ ਜੀ ਨੇ ਦੱਸਿਆ ਕਿ ਇਸ ਮੌਕੇ ਰਾਤ ਨੂੰ 10 ਤੋਂ 12 ਵਜੇ ਤੱਕ ਕੀਰਤਨੀ ਜਥਿਆਂ ਵੱਲੋਂ ਕਥਾ ਕੀਰਤਨ ਕਰਕੇ ਸੰਗਤਾਂ ਨਿਹਾਲ ਕੀਤਾ ਜਾਵੇਗਾ। ਬਾਬਾ ਜੀ ਨੇ ਸਮੂਹ ਸੰਗਤ ਨੁੰ ਅਪੀਲ ਕੀਤੀ ਕਿ ਉਹ ਗੁਰੂ ਘਰ ਆਪਣੀਆਂ ਹਾਜ਼ਰੀਆਂ ਲਗਵਾਉਣ।