ਕ੍ਰਿਸ਼ਚੀਅਨ ਭਾਈਚਾਰੇ ਦੀ ਬੇਦਾਰੀ ਸਭਾ ਵਿੱਚ ਸ਼ਾਮਲ ਹੋਏ ਐਡਵੋਕੇਟ ਅਮਨਦੀਪ ਜੈਂਤੀਪੁਰ ਕ੍ਰਿਸ਼ਚੀਅਨ ਭਾਈਚਾਰੇ ਦੀ ਬੇਦਾਰੀ ਸਭਾ ਵਿੱਚ ਸ਼ਾਮਲ ਹੋਏ ਐਡਵੋਕੇਟ ਅਮਨਦੀਪ ਜੈਂਤੀਪੁਰ
Publish Date: Sun, 18 Oct 2026 04:31 PM (IST)
Updated Date: Mon, 19 Oct 2026 04:01 AM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਹਲਕਾ ਬਟਾਲਾ ਦੇ ਅਲੀਵਾਲ ਰੋਡ ਵਿਖੇ ਕ੍ਰਿਸ਼ਚੀਅਨ ਭਾਈਚਾਰੇ ਵੱਲੋਂ ਵਿਸ਼ੇਸ਼ ਬੇਦਾਰੀ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਕ੍ਰਿਸ਼ਚੀਅਨ ਭਾਈਚਾਰੇ ਨਾਲ ਆਪਣੀ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਭਾਈਚਾਰੇ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਦਾ ਸਵਾਗਤ ਕੀਤਾ ਗਿਆ। ਇਸ ਰੂਹਾਨੀ ਸਮਾਗਮ ਦੌਰਾਨ ਪ੍ਰਭੂ ਯਿਸ਼ੂ ਮਸੀਹ ਦੇ ਪ੍ਰੇਮ, ਸ਼ਾਂਤੀ, ਦਇਆ, ਆਪਸੀ ਭਾਈਚਾਰਕ ਸਾਂਝ ਅਤੇ ਮਾਨਵਤਾ ਦੀ ਸੇਵਾ ਦੇ ਸੰਦੇਸ਼ ਨੂੰ ਯਾਦ ਕਰਦਿਆਂ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਬੱਤ ਦੇ ਭਲੇ ਅਤੇ ਸਮਾਜ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਐਡਵੋਕੇਟ ਅਮਨਦੀਪ ਨੇ ਕਿਹਾ ਕਿ ਸਾਰੇ ਧਰਮਾਂ ਦਾ ਮੂਲ ਸੰਦੇਸ਼ ਮਨੁੱਖਤਾ, ਪਿਆਰ, ਸ਼ਾਂਤੀ ਅਤੇ ਆਪਸੀ ਸਤਿਕਾਰ ਨਾਲ ਜੁੜਿਆ ਹੋਇਆ ਹੈ। ਸਾਨੂੰ ਸਾਰਿਆਂ ਨੂੰ ਧਰਮ, ਜਾਤ ਅਤੇ ਵਰਗ ਤੋਂ ਉੱਪਰ ਉੱਠ ਕੇ ਇੱਕ-ਦੂਜੇ ਦਾ ਸਤਿਕਾਰ ਕਰਦੇ ਹੋਏ ਸਮਾਜ ਦੀ ਬਿਹਤਰੀ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਦੀ ਧਰਤੀ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਦੀ ਮਿਸਾਲ ਰਹੀ ਹੈ। ਉਨ੍ਹਾਂ ਨੇ ਕ੍ਰਿਸ਼ਚੀਅਨ ਭਾਈਚਾਰੇ ਵੱਲੋਂ ਬੇਦਾਰੀ ਸਭਾ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣ ਅਤੇ ਕੀਤੇ ਮਾਣ-ਸਤਿਕਾਰ ਲਈ ਤਹਿ-ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਕੌਂਸਲਰ ਹੀਰਾ ਅੱਤਰੀ, ਬਟਾਲਾ ਹਲਕੇ ਤੋਂ ਯੂਥ ਪ੍ਰਧਾਨ ਐਡਵੋਕੇਟ ਚੰਦਰ ਚੰਦਾ, ਡਾਕਟਰ ਸਵਿੰਦਰ ਸਿੰਘ,ਰਿਟਾ: ਇੰਸਪੈਕਟਰ ਅਮਰਜੀਤ ਮਸੀਹ, ਅਤੇ ਚਰਚ ਦੇ ਸਮੂਹ ਸੀਨੀਅਰ ਮੈਂਬਰ ਸਾਹਿਬਾਨ ਅਤੇ ਪਾਸਟਰ ਸਾਬ ਹਾਜ਼ਰ ਸਨ।