ਚੋਣਾਂ ਦੇ ਮੱਦੇਨਜ਼ਰ ਐਡਵੋਕੇਟ ਜੈਂਤੀਪੁਰ ਵਲੋਂ ਸਿਆਸੀ ਸਰਗਰਮੀਆਂ ਤੇਜ਼ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋੋਂ ਸਿਆਸੀ ਸਰਗਰਮੀਆਂ ਤੇਜ਼
Publish Date: Fri, 27 Nov 2026 04:04 PM (IST)
Updated Date: Sat, 28 Nov 2026 04:02 AM (IST)
ਫੋਟੋ: 27ਬੀਟੀਐਲ02 ਪਿੰਡ ਲੌਂਗੋਵਾਲ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੇਧਨ ਕਰਦੇ ਹੋਏ ਐਡ. ਅਮਨਦੀਪ ਜੈਂਤੀਪੁਰ ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਟਾਲਾ ਵਿਧਾਨ ਸਭਾ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਡਵੋਕੇਟ ਅਮਨਦੀਪ ਜੈਂਤੀਪੁਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕਰਕੇ ਜਥੇਬੰਦਕ ਸਰਗਰਮੀਆਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਲੌਂਗੋਵਾਲ ਵਿਖੇ ਸਾਬਕਾ ਸਰਪੰਚ ਬਲਬੀਰ ਸਿੰਘ ਬਿੱਟੂ ਅਤੇ ਯੂਥ ਪ੍ਰਧਾਨ ਦਿਹਾਤੀ ਕਾਂਗਰਸ ਸ. ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਪਾਰਟੀ ਦੀ ਮੌਜੂਦਾ ਜਥੇਬੰਦਕ ਸਥਿਤੀ ਅਤੇ ਪਿੰਡ ਪੱਧਰ ’ਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਪਿੰਡ ਬਹਿਲੂਵਾਲ ਤੋਂ ਸ. ਹਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਪਰਿਵਾਰ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਹਰਬੀਰ ਮਸਾਣੀਆਂ ਜਨਰਲ ਸਕੱਤਰ ਪੰਜਾਬ ਕਾਂਗਰਸ, ਕੌਂਸਲਰ ਕਸਤੂਰੀ ਲਾਲ, ਸਾਬਕਾ ਕੌਂਸਲਰ ਜਰਮਨਜੀਤ ਬਾਜਵਾ, ਸਾਬਕਾ ਚੇਅਰਮੈਨ ਗੁਰਵਿੰਦਰ ਸਿੰਘ ਬਿੱਟੂ ਮਲਕਪੁਰ, ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਲੌਂਗੋਵਾਲ, ਮਲਕੀਅਤ ਸਿੰਘ ਲੌਂਗੋਵਾਲ, ਸਿਕੰਦਰ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਤੋਂ ਇਲਾਵਾ ਪਿੰਡ ਲੌਂਗੋਵਾਲ ਕਲਾਂ ਅਤੇ ਲੌਂਗੋਵਾਲ ਖੁਰਦ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।