ਆਕਾਸ਼, ਗੁਰਦਾਸਪੁਰ : ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵੱਲੋਂ ਜੇਲ੍ਹ ਰੋਡ 'ਤੇ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਐਡਵੋਕੇਟ ਪਾਹੜਾ ਨੇ ਕਿਹਾ ਕਿ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਵਿਚ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕੀਤੇ ਗਏ ਹਨ। ਵਿਧਾਇਕ ਪਾਹੜਾ ਵੱਲੋਂ ਚੋਣਾਂ ਸਮੇਂ ਹਲਕਾ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ। ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਘੱਟ ਆਮਦਨ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪੇ੍ਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨਾਂ੍ਹ ਦੱਸਿਆ ਕਿ ਜੇਲ੍ਹ ਰੋਡ 'ਤੇ ਲਾਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਉਨਾਂ੍ਹ ਵੱਲੋਂ ਅੱਜ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਪਿਹਲਾਂ ਜੇਲ੍ਹ ਰੋਡ 'ਤੇ ਬਹੁਤ ਹਨੇਰਾ ਰਹਿੰਦੀ ਸੀ ਲਾਈਟਾਂ ਲਗਾਉਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨਾਂ੍ਹ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਗਈਆਂ ਹਨ। ਇਸ ਮੌਕੇ ਦਰਸ਼ਨ ਮਹਾਜਨ ਸਿਟੀ ਪ੍ਰਧਾਨ, ਐਮਸੀ ਨਕੁਲ ਮਹਾਜਨ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਗੋਲਡੀ, ਜੋਗਿੰਦਰ ਪਾਲ, ਬਬਲੂ, ਪਵਨ, ਰਜਿੰਦਰ ਸਿੰਘ, ਜੋਗਿੰਦਰ ਆਦਿ ਹਾਜ਼ਰ ਸਨ।