5 ਕਰੋੜ ਦੀ ਲਾਗਤ ਨਾਲ ਸੁਧਰਗੀ ਰਣੀਆਂ-ਜੋੜਾ ਛੱਤੜਾਂ ਰੋਡ : ਐਡਵੋਕੇਟ ਸੇਖਵਾਂ
ਐਡਵੋਕੇਟ ਸੇਖਵਾਂ ਨੇ 5 ਕਰੋੜ ਦੀ ਲਾਗਤ ਨਾਲ ਰਣੀਆਂ ਤੋਂ ਜੋੜਾ ਛੱਤੜਾਂ ਰੋਡ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
Publish Date: Sun, 22 Mar 2026 05:09 PM (IST)
Updated Date: Sun, 22 Mar 2026 05:10 PM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ : ਕਾਦੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਦੀਆਂ ਹਲਕੇ ਅੰਦਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦਿਆਂ ਉਨ੍ਹਾਂ ਵੱਲੋਂ 5 ਕਰੋੜ ਦੀ ਲਾਗਤ ਨਾਲ ਰਣੀਆਂ ਤੋਂ ਜੋੜਾ ਛੱਤੜਾਂ ਰੋਡ ਤਕਰੀਬਨ 8.57 ਕਿਲੋਮੀਟਰ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਐਡਵੋਕੇਟ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਲਗਾਤਾਰ ਹਲਕੇ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿਚ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਪਿੰਡ ਤੇ ਸ਼ਹਿਰ ਵਿਕਾਸ ਦੀਆਂ ਲੀਹਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸੜਕਾਂ, ਗਲੀਆਂ, ਨਾਲੀਆਂ ਆਦਿ ਹਰ ਪੱਖੋਂ ਸਹੂਲਤਾਂ ਦੀ ਪੂਰਤੀ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡਾਂ ਦੇ ਵਸਨੀਕਾਂ ਨੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਪਾਰਦਰਸ਼ੀ ਢੰਗ ਨਾਲ ਹਲਕੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ, ਜੋ ਬਹੁਤ ਸ਼ਲਾਘਾਯੋਗ ਹੈ।