35 ਸਾਲਾਂ ਦੀ ਲੰਮੀ ਉਡੀਕ ਬਾਅਦ ਕ੍ਰਿਸ਼ਨਾ ਨਗਰ ਮੁਹੱਲੇ ਦੀ ਗਲੀ ਦਾ ਨਿਰਮਾਣ ਸ਼ੁਰੂ 35 ਸਾਲਾਂ ਦੀ ਲੰਮੀ ਉਡੀਕ ਬਾਅਦ ਕ੍ਰਿਸ਼ਨਾ ਨਗਰ ਮੁਹੱਲੇ ਦੀ ਗਲੀ ਦਾ ਨਿਰਮਾਣ ਸ਼ੁਰੂ
Publish Date: Tue, 22 Sep 2026 04:14 PM (IST)
Updated Date: Tue, 22 Sep 2026 04:15 PM (IST)
ਕ਼ਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ: ਕਾਦੀਆਂ ਦੇ ਕ੍ਰਿਸ਼ਨਾ ਨਗਰ ਮੁਹੱਲੇ ਦੇ ਨਿਵਾਸੀਆਂ ਲਈ ਅੱਜ ਦਾ ਦਿਨ ਰਾਹਤ ਭਰਿਆ ਰਿਹਾ। ਲਗਭਗ 35 ਸਾਲ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਆਖਿਰਕਾਰ ਮੁਹੱਲੇ ਦੀ ਮੁੱਖ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ।ਜਾਣਕਾਰੀ ਅਨੁਸਾਰ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਗੁਰਇਕਬਾਲ ਸਿੰਘ ਮਾਹਲ ਦੀ ਵਿਸ਼ੇਸ਼ ਰਹਿਨੁਮਾਈ ਅਤੇ ਯਤਨਾਂ ਸਦਕਾ ਇਸ ਗਲੀ ਵਿੱਚ ਇੰਟਰ ਲਾਕ ਵਾਲੀਆਂ ਆਧੁਨਿਕ ਟਾਈਲਾਂ ਲਗਾ ਕੇ ਨਿਰਮਾਣ ਕਰਵਾਇਆ ਜਾ ਰਿਹਾ ਹੈ। ਲੰਮੇ ਸਮੇਂ ਤੋਂ ਗਲੀ ਦੀ ਹਾਲਤ ਬਹੁਤ ਖਸਤਾ ਸੀ, ਥਾਂ-ਥਾਂ ’ਤੇ ਟੋਏ ਹੋਣ ਕਾਰਨ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰ ਜਾਂਦਾ ਸੀ ਅਤੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।ਇਸ ਮੌਕੇ ਐੱਮਸੀ ਸੁਰਿੰਦਰ ਪਾਲ ਅਤੇ ਗਲੀ ਨਿਵਾਸੀ ਸਤਨਾਮ ਸਿੰਘ ਨੇ ਦੱਸਿਆ ਕਿ ਕਈ ਵਾਰ ਨਗਰ ਕੌਂਸਲ ਵਿੱਚ ਸ਼ਿਕਾਇਤ ਕਰਨ ਦੇ ਬਾਵਜੂਦ ਗਲੀ ਨਹੀਂ ਬਣ ਸਕੀ ਸੀ। ਹੁਣ ਗਲੀ ਬਣਨ ਨਾਲ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਔਰਤਾਂ ਨੂੰ ਵਿਸ਼ੇਸ਼ ਰਾਹਤ ਮਿਲੇਗੀ। ਉਨ੍ਹਾਂ ਨੇ ਇਸ ਨੇਕ ਕਾਰਜ ਲਈ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਨਗਰ ਕੌਂਸਲ ਪ੍ਰਧਾਨ ਪਲਵਿੰਦਰ ਕੌਰ ਦਾ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਪਲਵਿੰਦਰ ਕੌਰ ਦੇ ਪਤੀ ਆਮ ਆਦਮੀ ਪਾਰਟੀ ਆਗੂ ਸਰਬਜੀਤ ਸਿੰਘ ਮਾਹਲ ਸਮੇਤ ਮੁਕਲ ਰਾਣਾ, ਅਖਿਲ ਸੋਨੀ, ਅਸ਼ੋਕ ਕੁਮਾਰ, ਸੰਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਮੌਜੂਦ ਰਹੇ।