ਕੱਪੜਿਆਂ ਦੀ ਦੁਕਾਨ ਵਿੱਚ ਚੋਰੀ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪੀੜਤ ਦੁਕਾਨਦਾਰ ਕੋਲ ਪਹੁੰਚੇ ਕੱਪੜਿਆਂ ਦੀ ਦੁਕਾਨ ਵਿੱਚ ਚੋਰੀ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪੀੜਤ ਦੁਕਾਨਦਾਰ ਕੋਲ ਪਹੁੰਚੇ
Publish Date: Wed, 30 Sep 2026 03:56 PM (IST)
Updated Date: Wed, 30 Sep 2026 03:58 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਹਨੂੰਮਾਨ ਚੌਕ ਵਿੱਚ ਸਥਿਤ ਰੈਡੀਮੇਡ ਕੱਪੜਿਆਂ ਦੀ ਦੁਕਾਨ ਤੇ ਹੋਈ ਚੋਰੀ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਮੌਕੇ ਤੇ ਪਹੁੰਚੇ ਅਤੇ ਪੀੜਤ ਦੁਕਾਨਦਾਰ ਨੂੰ ਸਰਕਾਰ ਤੋਂ ਮੁਆਵਜ਼ਾ ਦਿਲਾਉਣ ਦੇ ਨਾਲ-ਨਾਲ ਆਪਣੇ ਵੱਲੋਂ ਵੀ ਸੰਭਵ ਆਰਥਿਕ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਹਨੂੰਮਾਨ ਚੌਕ ਵਿੱਚ ਸਥਿਤ ਰੈਡੀਮੇਡ ਕੱਪੜਿਆਂ ਦੀ ਦੁਕਾਨ ਤੇ ਕਰੀਬ 80-90 ਹਜ਼ਾਰ ਦੀ ਚੋਰੀ ਹੋਈ ਸੀ। ਜਿਸ ਨਾਲ ਦੁਕਾਨ ਲਈ ਸਾਮਾਨ ਖਰੀਦਣਾ ਸੀ। ਇਸ ਤੋਂ ਇਲਾਵਾ ਦੁਕਾਨ ਵਿੱਚ ਕਾਫ਼ੀ ਭੰਨਤੋੜ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਗਈ ਅਤੇ ਉਨ੍ਹਾਂ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਨੂੰ ਮੁਆਵਜ਼ਾ ਦਿਲਾਉਣ ਲਈ ਵਹਿ ਡੀਸੀ ਰਾਹੀਂ ਲਿਖਤੀ ਰੂਪ ਵਿੱਚ ਮੁੱਖ ਮੰਤਰੀ ਨੂੰ ਭੇਜਣਗੇ। ਇਸ ਤੋਂ ਇਲਾਵਾ ਆਪਣੇ ਵੱਲੋਂ ਪੀੜਤ ਦੀ ਆਰਥਿਕ ਸਹਾਇਤਾ ਕਰਨਗੇ। ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਵਿੱਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਟਰੱਸਟ ਵੱਲੋਂ ਕੈਮਰੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੜੀ ਤਹਿਤ ਵਹਿ ਕੋਸ਼ਿਸ਼ ਕਰਨਗੇ ਕਿ ਇਸ ਬਾਜ਼ਾਰ ਵਿੱਚ ਵੀ ਕੈਮਰੇ ਲੱਗ ਸਕਣ ਤਾਂ ਜੋ ਚੋਰੀ ਦੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ।