ਪੱਤਰ ਪੇ੍ਰਰਕ, ਕਾਦੀਆਂ : ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ 'ਚ ਸੁਰਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਭਰਵੀਂ ਮੀਟਿੰਗ ਹੋਈ ਜਿਸ ਵਿਚ ਅਕਾਲੀ ਦਲ ਦੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਲੀਡਰ ਕੌਮੀ ਜਥੇਬੰਦਕ ਸਕੱਤਰ ਪੀਏਸੀ ਮੈਂਬਰ ਗੁਰਇਕਬਾਲ ਸਿੰਘ ਮਾਹਲ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸੀਨੀਅਰ ਅਕਾਲੀ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ-ਨਿਰਦੇਸ਼ ਹੇਠ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਿਧਾਨ ਸਭਾ 2022 ਦੀਆਂ ਚੋਣਾਂ ਸਬੰਧੀ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ। ਮਾਹਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਅਤੇ ਪੰਜਾਬ ਦੇ ਅੰਦਰ ਦਿਨੋਂ ਦਿਨ ਹੋ ਰਹੇ ਸ਼ਰ੍ਹੇਆਮ ਕਤਲੇਆਮ ਲੁੱਟਾਂ ਖੋਹਾਂ ਤੋਂ ਦੁਖੀ ਲੋਕ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਦੇਖਣਾ ਚਾਹੁੰਦੇ ਹਨ।

ਇਸ ਦੌਰਾਨ ਇਕੱਤਰ ਹੋਏ ਅਕਾਲੀ ਵਰਕਰਾਂ ਅਤੇ ਅਕਾਲੀ ਸਮਰਥਕਾਂ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨਗੇ ਤੇ ਸ਼ੋ੍ਮਣੀ ਅਕਾਲੀ ਦਲ ਦੀ ਜਿੱਤ ਨੂੰ 2022 'ਚ ਯਕੀਨੀ ਬਣਾਉਣਗੇ। ਅੰਤ ਵਿੱਚ ਮਾਹਲ ਨੇ ਆਏ ਹੋਏ ਅਕਾਲੀ ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਉਨਾਂ੍ਹ ਨੂੰ ਕਿਹਾ ਕਿ ਬਾਦਲ ਸਰਕਾਰ ਵੇਲੇ ਮਿਲਣ ਵਾਲੀਆਂ ਲੋਕਾਂ ਨੂੰ ਸੁੱਖ ਸਹੂਲਤਾਂ ਜੋ ਕੈਪਟਨ ਦੇ ਰਾਜ ਵਿੱਚ ਬੰਦ ਹੋ ਗਈਆਂ ਹਨ ਉਹ ਇੱਕ ਵਾਰ ਫਿਰ ਮੁੜ ਤੋਂ ਚਾਲੂ ਹੋਣਗੀਆਂ ਅਤੇ ਲੋਕਾਂ ਨੂੰ ਸੁੱਖ ਸਹੂਲਤਾਂ ਘਰ ਘਰ ਪਹੁੰਚਾਈਆਂ ਜਾਣਗੀਆਂ। ਇਸ ਮੌਕੇ ਵੱਡੀ ਗਿਣਤੀ 'ਚ ਅਕਾਲੀ ਆਗੂ, ਵਰਕਰ, ਸਰਪੰਚ ,ਪੰਚ, ਚੇਅਰਮੈਨ, ਕੌਂਸਲਰ ਤੇ ਅਕਾਲੀ ਦਲ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।