ਸ਼ਾਮ ਸਿੰਘ ਘੁੰਮਣ, ਦੀਨਾਨਗਰ : ਅਕਾਲੀ ਦਲ ਦੇ ਦੀਨਾਨਗਰ ਨਾਲ ਸਬੰਧਤ ਸੀਨੀਅਰ ਆਗੂਆਂ ਨਰਿੰਦਰ ਸਿੰਘ ਵਾੜਾ, ਪਰਮਬੀਰ ਸਿੰਘ ਲਾਡੀ ਤੇ ਰਵੀ ਮੋਹਨ ਨੇ ਸਾਥੀਆਂ ਸਮੇਤ ਦੀਨਾਨਗਰ ਦੀ ਅਵਾਂਖਾ ਅਨਾਜ ਮੰਡੀ 'ਚ ਪਹੁੰਚ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਵਾੜਾ, ਪਰਮਬੀਰ ਸਿੰਘ ਲਾਡੀ ਤੇ ਰਵੀ ਮੋਹਨ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਵੇਲੇ ਕਿਸਾਨਾਂ ਨੂੰ ਅਪਣੀ ਮਿਹਨਤ ਨਾਲ ਪਾਲੀ ਫਸਲ ਨੂੰ ਮੰਡੀਆਂ ਵਿਚ ਵੇਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨੀ ਅੰਦੋਲਨ ਦੀ ਆੜ ਹੇਠ ਕਿਸਾਨਾਂ ਦੇ ਨਾਮ 'ਤੇ ਫੋਕੀ ਰਾਜਨੀਤੀ ਕਰ ਰਹੀ ਹੈ ਪਰ ਅਸਲ ਵਿਚ ਕੈਪਟਨ ਸਰਕਾਰ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ। ਇਸ ਮੌਕੇ ਤੇ ਨਿਰਮਲ ਸਿੰਘ ਕਲੀਚਪੁਰ, ਰਜਿੰਦਰ ਸਿੰਘ ਪੱਪੀ, ਭੁਪਿੰਦਰ ਸਿੰਘ, ਬਲਜੀਤ ਸਿੰਘ ਅਤੇ ਜਗਜੀਤ ਸਿੰਘ ਵੀ ਮੌਜੂਦ ਸਨ।