ਅੱਜ ਮਸਤਕੋਟ ’ਚ ਪੁੱਜਣਗੇ ਗਿਆਨੀ ਹਰਪ੍ਰੀਤ ਸਿੰਘ
ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਮਸਤਕੋਟ ਵਿਖੇ ਸੰਬੋਧਨ ਕਰਨਗੇ: ਛੋਟੇਪੁਰ
Publish Date: Tue, 17 Nov 2026 06:17 PM (IST)
Updated Date: Tue, 17 Nov 2026 06:18 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਪੰਜਾਬ ਨੇ ਦੱਸਿਆ ਕਿ ਬੁੱਧਵਾਰ ਨੂੰ ਪਾਰਟੀ ਪ੍ਰਧਾਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮਸਤਕੋਟ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਛੋਟੇਪੁਰ ਨੇ ਕਿਹਾ ਕਿ ਇਸ ਹਲਕਾ ਵਰਕਰ ਮੀਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਹ ਵਰਕਰ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੌਂਦ ਵਿੱਚ ਆਇਆ ਅਕਾਲੀ ਦਲ ਪੁਨਰ ਸੁਰਜੀਤ ਅਕਾਲੀ ਦਲ ਦੀ ਮਜ਼ਬੂਤੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਦੀ ਸਮੁੱਚੀ ਲੀਡਰਸ਼ਿਪ 20 ਨਵੰਬਰ ਨੂੰ ਕਾਫ਼ਲੇ ਦੇ ਰੂਪ ਵਿੱਚ ਲੋਕ ਸਭਾ ਦਾ ਘਿਰਾਓ ਕਰੇਗੀ, ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਤੇ ਦਬਾਅ ਪਾਇਆ ਜਾ ਸਕੇ।