- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਪਿੰਡ ਡੱਲਾ ਮੌੜ ਦੀ 21 ਮੈਂਬਰੀ ਕਮੇਟੀ ਬਣਾਈ

ਸਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵੱਲੋਂ ਹਲਕਾ ਬਟਾਲਾ ਦੇ ਪਿੰਡ ਡੱਲਾ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਬੀਬੀਆਂ ਅਤੇ ਬਜ਼ੁਰਗਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪ੍ਰਿਥੀਪਾਲ ਸਿੰਘ ਬਟਾਲਾ ਇੰਚਾਰਜ ਵਿਧਾਨ ਸਭਾ ਹਲਕਾ ਬਟਾਲਾ, ਕੁਲਵਿੰਦਰ ਸਿੰਘ ਸਿੱਧੂ ਸ਼ੁਕਰਪੁਰਾ ਸੀਨੀਅਰ ਆਗੂ, ਖੁਸ਼ਕਰਨ ਸਿੰਘ ਹੇਅਰ, ਸਰਦੂਲ ਸਿੰਘ ਮੱਲੀ, ਜੱਜ ਵੋਹਰਾ ਮੁਰਗੀ ਮਹੱਲਾ, ਜਸਵੀਰ ਸਿੰਘ ਕਾਹਨੂੰਵਾਨ ਰੋਡ, ਰਤਨ ਸਿੰਘ ਸੂਬੇਦਾਰ, ਦਿਲਬਾਗ ਸਿੰਘ ਗੋਬਿੰਦ ਨਗਰ, ਜਤਿੰਦਰ ਸਿੰਘ ਭੱਟੀ ਗੁਰੂ ਨਾਨਕ ਨਗਰ, ਰਤਨ ਸਿੰਘ ਸੇਵਾਮੁਕਤ ਇੰਸਪੈਕਟਰ, ਗੁਰਦੀਪਕ ਸਿੰਘ ਯੂਥ ਆਗੂ, ਬੀਬੀ ਕੰਵਲਪ੍ਰੀਤ ਕੌਰ, ਬੀਬੀ ਪ੍ਰਭਜੋਤ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਮਨਜੀਤ ਕੌਰ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਰਕਾਰ ਬਣਾਉਣ ਲਈ ਨਹੀਂ। ਪੰਥ ਅਤੇ ਪੰਜਾਬ ਨੂੰ ਬਚਾਉਣ ਦੀ ਜਦੋਜਹਿਦ ਕਰ ਰਿਹਾ ਹੈ । ਜਦੋਂ ਕਿ ਦੂਜੀਆਂ ਸਾਰੀਆਂ ਪਾਰਟੀਆਂ ਪੰਜਾਬ ਨੂੰ ਲੁੱਟਣਾ ਤੇ ਬਰਬਾਦ ਕਰਨਾ ਚਾਹੁੰਦੀਆਂ ਹਨ ਅਤੇ ਉਹਨਾਂ ਦੀ ਬਦੌਲਤ ਹੀ ਪੰਜਾਬ ਤਬਾਹੀ ਦੇ ਕੰਢੇ ਤੇ ਖੜਾ ਹੈ। ਪਲਵਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਮਾਰ ਤੋਂ ਸਭ ਤੋਂ ਵੱਧ ਗਰੀਬ ਅਤੇ ਦਲਿਤ ਸਮਾਜ ਪੀੜਤ ਹੈ ਭਾਈ ਅੰਮ੍ਰਿਤਪਾਲ ਸਿੰਘ ਜੀ ਇਸ ਤੋਂ ਨਿਜਾਤ ਦਵਾ ਸਕਦੇ ਹਨ। ਇਸ ਮੌਕੇ ਜੱਜ ਵੋਹਰਾ ਨੇ ਕਿਹਾ ਕਿ ਪੰਜਾਬ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਜ਼ਿਆਦਾ ਧਰਮਾਂ ਤੋਂ ਉੱਪਰ ਉੱਠ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ। ਖੁਸਕਰਨ ਸਿੰਘ ਹੇਅਰ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਕਾਇਮ ਕਰਨਾ ਪਵੇਗਾ। ਅਨੂਪ ਸਿੰਘ ਡੱਲਾ ਸਾਬਕਾ ਸਰਪੰਚ ਨੇ ਕਿਹਾ ਕਿ ਅਸੀਂ ਬਿਨਾਂ ਸ਼ਰਤ ਪੰਜਾਬ ਨੂੰ ਬਚਾਉਣ ਲਈ ਭਾਈ ਅਮਿਤਪਾਲ ਸਿੰਘ ਦਾ ਸਾਥ ਦਿਆਂਗੇ। ਬੀਬੀ ਪ੍ਰਭਜੋਤ ਕੌਰ ਨੇ ਕਿਹਾ ਕਿ ਆਪਣੇ ਪੁੱਤਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਬੀਬੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਜਸਬੀਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਅਤੇ ਪੰਥ ਨੂੰ ਬਚਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਦੀ ਲੋੜ ਹੈ।
ਮੀਟਿੰਗ ਵਿੱਚ ਪਿੰਡ ਦੀ 21 ਮੈਂਬਰੀ ਕਮੇਟੀ ਬਣਾਈ ਗਈ, ਜਿਸ ਵਿੱਚ ਜਗਤਾਰ ਸਿੰਘ ਪੰਨੂ, ਬਲਜਿੰਦਰ ਸਿੰਘ, ਅਨੂਪ ਸਿੰਘ ਸਾਬਕਾ ਸਰਪੰਚ ਜੋਗਿੰਦਰ ਸਿੰਘ ਨੰਬਰਦਾਰ, ਕੁਲਦੀਪ ਸਿੰਘ, ਅਜੀਤ ਸਿੰਘ, ਦੀਦਾਰ ਸਿੰਘ, ਹਰਦੀਪ ਸਿੰਘ, ਰੋਬਨਪ੍ਰੀਤ ਸਿੰਘ, ਰਣਜੋਧ ਸਿੰਘ ਮੈਂਬਰ ਪੰਚਾਇਤ, ਜੋਗਿੰਦਰ ਸਿੰਘ, ਰਣਧੀਰ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਨਰਜੀਤ ਸਿੰਘ, ਬਲਦੇਵ ਸਿੰਘ, ਹਰਜੀਤ ਸਿੰਘ, ਪਰਮਿੰਦਰ ਸਿੰਘ, ਬਚਿੱਤਰ ਸਿੰਘ, ਜਗੀਰ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ ਕਾਹਲੋ ਆਦਿ ਸ਼ਾਮਿਲ ਕੀਤੇ ਗਏ। ਮੀਟਿੰਗ ਵਿੱਚ ਹਾਜ਼ਰ ਸਾਰਿਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੁੱਖ ਸੇਵਾਦਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਉੱਪਰ ਦਰਜ ਕੀਤੇ ਗਏ ਝੂਠੇ ਮੁਕਦਮਿਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਅਤੇ ਸੋਚ ’ਤੇ ਚੱਲਣ ਦਾ ਪ੍ਰਣ ਕੀਤਾ।