- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਨੂੰ ਪਿੰਡ ਚੌਧਰਪੁਰ ਵਿੱਚ ਵੱਡਾ ਹੁਲਾਰਾ, 31 ਮੈਂਬਰੀ ਕਮੇਟੀ ਬਣੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਪਿੰਡ ਚੌਧਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪ੍ਰਿਥੀਪਾਲ ਸਿੰਘ ਬਟਾਲਾ ਮੈਂਬਰ ਕਾਰਜਕਾਰਨੀ ਕਮੇਟੀ ਤੇ ਹਲਕਾ ਇੰਚਾਰਜ ਬਟਾਲਾ, ਗੁਰਦੀਪ ਸਿੰਘ ਕੋਟ ਮਜਲਿਸ, ਗੁਰਦੇਵ ਸਿੰਘ ਸ਼ਾਹੀ, ਦਲਬੀਰ ਸਿੰਘ ਧਾਰੀਵਾਲ, ਬਲਵਿੰਦਰ ਸਿੰਘ ਬਟਾਲਾ, ਮਨਜੀਤ ਸਿੰਘ ਪਾਹੜਾ, ਗੁਰਤੇਜ ਸਿੰਘ ਹੇਅਰ, ਜੱਜ ਵੋਹਰਾ, ਜਤਿੰਦਰ ਸਿੰਘ ਭੱਟੀ ,ਦਿਲਬਾਗ ਸਿੰਘ ਗੋਬਿੰਦ ਨਗਰ, ਕੈਪਟਨ ਕੁਲਦੀਪ ਸਿੰਘ, ਗੁਰਦੀਪਕ ਸਿੰਘ ਯੂਥ ਆਗੂ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਾਂ ਅਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ। ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕੇਜਰੀਵਾਲ ਦੇ ਜੁਮਲਿਆਂ ਤੋਂ ਬਿਨਾਂ ਕੁਝ ਨਹੀਂ ਹੋਇਆ ਹੈ। ਸ਼ਾਹੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਹੜ ਜਾਣ ਬੁੱਝ ਕੇ ਸਰਕਾਰਾਂ ਵੱਲੋਂ ਪੰਜਾਬ ਨੂੰ ਬਰਬਾਦ ਕਰ ਲਈ ਵਹਾਇਆ ਜਾ ਰਿਹਾ ਹੈ।
ਇਸ ਮੌਕੇ ਬੀਬੀ ਪ੍ਰਭਜੋਤ ਕੌਰ ਨੇ ਕਿਹਾ ਕਿ ਜੇ ਪੁੱਤਾਂ ਨੂੰ ਬਚਾਉਣਾ ਹੈ ਤਾਂ ਬੀਬੀਆਂ ਨੂੰ ਭਾਈ ਅੰਮ੍ਰਿਤ ਪਾਲ ਸਿੰਘ ਦਾ ਸਾਥ ਦੇਣਾ ਪਵੇਗਾ। ਬੀਬੀ ਮਨਪ੍ਰੀਤ ਕੌਰ ਨੇ ਬੀਬੀਆਂ ਨੂੰ ਘਰਾਂ ਵਿੱਚੋਂ ਨਿਕਲ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਦਾ ਹਿੱਸਾ ਬਣਨ ਲਈ ਕਿਹਾ। ਜੱਜ ਵੋਹਰਾ ਨੇ ਕਿਹਾ ਕਿ ਸਾਰਿਆਂ ਨੂੰ ਜਾਤਾਂ ਪਾਤਾਂ ਧਰਮਾਂ ਤੋਂ ਉੱਪਰ ਉੱਠ ਕੇ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣਾ ਚਾਹੀਦਾ ਹੈ।ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ। ਦਲਬੀਰ ਸਿੰਘ ਧਾਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਉਣ ਲਈ ਨੌਜਵਾਨਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਤਾਕਤ ਬਣਨਾ ਚਾਹੀਦਾ ਹੈ। ਕੈਪਟਨ ਹਰਪਾਲ ਸਿੰਘ ਨੇ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਸਾਰਿਆਂ ਨੂੰ ਆਪਣੇ ਨਿੱਜੀ ਮੁਫਾਦਾਂ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਜੁੜਨਾ ਚਾਹੀਦਾ ਹੈ। ਗੁਰਤੇਜ ਸਿੰਘ ਹੇਅਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਪ੍ਰਭਾਵ ਤੋਂ ਮੁਕਤ ਹੋ ਕੇ ਆਪਣਾ ਭਵਿੱਖ ਬਣਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ।
ਇਸ ਮੌਕੇ ਪਿੰਡ ਵਾਸੀਆਂ ਵੱਲੋਂ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਕੈਪਟਨ ਹਰਪਾਲ ਸਿੰਘ, ਹਰਪਾਲ ਸਿੰਘ ਨੇਵੀ, ਅਮਰ ਸਿੰਘ, ਨਿਰਮਲ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਨੂਰ ਸਿੰਘ, ਸੁਲੱਖਣ ਸਿੰਘ, ਦਲਬੀਰ ਸਿੰਘ, ਜੈਨਟੀ ਸਿੰਘ, ਪੰਜਾਬ ਸਿੰਘ, ਸਤਵਿੰਦਰ ਸਿੰਘ, ਸਿਮਰਜੀਤ ਸਿੰਘ, ਸੁਖਦੇਵ ਸਿੰਘ, ਜੋਧਾ ਸਿੰਘ, ਸੁਖਵਿੰਦਰ ਸਿੰਘ, ਅਰਜਨ ਸਿੰਘ, ਜਗਤਾਰ ਸਿੰਘ, ਗੁਲਜਾਰ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਜਸਵੀਰ ਕੌਰ, ਬੀਬੀ ਰਣਜੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਵਰਿੰਦਰ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਸੁਖਪ੍ਰੀਤ ਕੌਰ, ਬੀਬੀ ਹਰਭਜਨ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਰਾਜਵਿੰਦਰ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਪਲਵਿੰਦਰ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਜੋਤੀ, ਬੀਬੀ ਜੋਗਿੰਦਰ ਕੌਰ ਅਤੇ ਬੀਬੀ ਕੁਲਵੰਤ ਕੌਰ ਆਦਿ ਮੈਂਬਰ ਬਣਾਏ ਗਏ। ਅਖੀਰ ਵਿੱਚ ਸਾਰਿਆਂ ਨੇ ਦੋਵਾਂ ਸਰਕਾਰਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਬਿਨਾਂ ਕਸੂਰ ਤੋਂ ਦਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਭਾਈ ਅੰਮ੍ਰਿਤਪਾਲ ਸਿੰਘ ਹੋਰਨਾਂ ’ਤੇ ਦਰਜ ਕੀਤੇ ਝੂਠੇ ਮੁਕੱਦਮੇ ਰੱਦ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਪੰਜਾਬ ਲਿਆਉਣ ਲਈ ਕਿਹਾ।