- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗੋਰਾ ਦਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਬਣਨ ’ਤੇ ਗੁਰਦੁਆਰਾ ਅਚਲ ਸਾਹਿਬ ਵਿਖੇ ਅਕਾਲੀ ਆਗੂਆਂ ਕੀਤਾ ਵਿਸ਼ੇਸ਼ ਸਨਮਾਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਣਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਭਾਟੀਆ ਇਤਿਹਾਸਕ ਗੁਰਦੁਆਰਾ ਅੱਚਲ ਸਾਹਿਬ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਮਲਕੀਤ ਸਿੰਘ ਬਸਰਾਵਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਪ੍ਰਬੰਧਕਾਂ ਵੱਲੋਂ ਜਥੇਦਾਰ ਗੋਰਾ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਨਣ ’ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਧਾਰਮਿਕ ਸ਼ਖ਼ਸੀਅਤ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਦੀ ਅਗਵਾਈ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕਰਦਿਆਂ ਤਹਿ ਦਿਲੋਂ ਵਧਾਈ ਦਿੱਤੀ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜਥੇਦਾਰ ਗੋਰਾ ਆਪਣੇ ਪਿਤਾ ਸਵਰਗਵਾਸੀ ਜਥੇਦਾਰ ਪ੍ਰੀਤਮ ਸਿੰਘ ਭਾਟੀਆ ਦੀ ਤਰ੍ਹਾਂ ਜ਼ਿਲ੍ਹਾ ਗੁਰਦਾਸਪੁਰ ਦੇ ਹਰ ਪਿੰਡ ਪਿੰਡ ਘਰ ਘਰ ਜਾ ਕੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਦੇ ਹਨ। ਇਸ ਮੌਕੇ ਜਥੇਦਾਰ ਗੋਰਾ ਅੰਤ੍ਰਿੰਗ ਮੈਂਬਰ ਨੇ ਗੁਰੂ ਸਾਹਿਬ ਜੀ ਅਤੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਬਟਾਲਾ ਅਧੀਨ ਆਉਂਦੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਾਥੀਆਂ ਨੂੰ ਨਾਲ ਲੈ ਕੇ ਧਾਰਮਿਕ ਪ੍ਰਚਾਰ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਸਤਿਕਾਰ ਕਰਨ ਵਾਲੀਆਂ ਵਿੱਚ ਮੈਨੇਜਰ ਮਲਕੀਤ ਸਿੰਘ ਬਸਰਾਵਾਂ ਤੇ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਤੋਂ ਇਲਾਵਾ ਜਥੇਦਾਰ ਪ੍ਰੇਮ ਸਿੰਘ ਜੈਤੋਸਰਜਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਆਗੂ ਦਰਸ਼ਨ ਸਿੰਘ ਪੁਰੀਆ, ਸੋਸ਼ਲ ਮੀਡੀਆ ਐਡਵਾਈਜ਼ਰ ਡਾ. ਜਸਬੀਰ ਸਿੰਘ ਸੱਲੋ, ਸਰੂਪ ਸਿੰਘ ਪੱਡਾ, ਪ੍ਰਕਾਸ਼ ਸਿੰਘ ਸੇਖਵਾਂ, ਡਾ. ਜਸਬੀਰ ਸਿੰਘ ਬਾਸਰਪੁਰ, ਹੀਰਾ ਸਿੰਘ ਬਹਾਦਰ ਹੁਸੈਨ, ਜਥੇਦਾਰ ਕੁਲਬੀਰ ਸਿੰਘ ਚਾਹਲ, ਨੰਬਰਦਾਰ ਲਖਵਿੰਦਰ ਸਿੰਘ, ਨੰਬਰਦਾਰ ਮੱਖਣ ਸਿੰਘ ਅੰਮੋਨੰਗਲ, ਸਾਬਕਾ ਸਰਪੰਚ ਬਲਜਿੰਦਰ ਸਿੰਘ ਬੱਬਾ ਸੱਲੋ, ਸਤਨਾਮ ਸਿੰਘ ਸੰਗਰਾਵਾਂ, ਨੰਬਰਦਾਰ ਬਲਦੇਵ ਸਿੰਘ ਸੱਲੋ, ਮੈਨੇਜਰ ਦਵਿੰਦਰ ਸਿੰਘ ਲਾਲੀ ਬਾਜਵਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।