ਕੁਲਦੀਪ ਜਾਫਲਪੁਰ, ਕਾਹਨੂੰਵਾਨ : ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਕੰਵਲਪ੍ਰਰੀਤ ਸਿੰਘ ਕਾਕੀ ਨੇ ਆਪਣੇ ਗ੍ਹਿ ਵਿਖੇ ਆਪਣੇ ਸੀਨੀਅਰ ਅਕਾਲੀ ਆਗੂਆਂ ਨਾਲ ਅੱਜ ਦੀ ਰਾਜਨੀਤੀ ਅਤੇ ਦਰਪੇਸ਼ ਸਿਆਸੀ ਚੁਣੌਤੀਆਂ ਦੀ ਗੰਭੀਰਤਾ ਨਾਲ ਵਿਚਾਰ ਕੀਤੀ। ਇਸ ਮੌਕੇ ਉਨ੍ਹਾਂ ਦੇ ਆਪਣੇ ਸੀਨੀਅਰ ਸਾਥੀਆਂ ਦੀ ਹਾਜ਼ਰੀ ਵਿਚ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ 60 ਸਾਲਾਂ ਵਿਚ ਜਿੰਨਾ ਪੰਜਾਬ ਤੇ ਕਿਸਾਨੀ ਦਾ ਨੁਕਸਾਨ ਕੀਤਾ ਹੈ ਉਸ ਤੋਂ ਜ਼ਿਆਦਾ 7 ਸਾਲਾਂ ਵਿਚ ਭਾਜਪਾ ਨੇ ਮੁਲਕ ਦਾ ਕਦੀ ਨਾ ਪੂਰਾ ਹੋਣ ਵਾਲਾ ਨੁਕਸਾਨ ਕਿਸਾਨੀ ਅਤੇ ਪੰਜਾਬ ਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਵਪਾਰੀ ਲੋਕਾਂ ਦੀਆਂ ਪਾਰਟੀਆਂ ਹਨ, ਜਿਨ੍ਹਾਂ ਕੋਲੋਂ ਕਦੀ ਵੀ ਕਿਸਾਨ ਮਜ਼ਦੂਰ ਆਮ ਲੋਕ ਅਤੇ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਤਾਕਤ ਦੇ ਨਸ਼ੇ 'ਚ ਏਨੀ ਅਨਮੋੜ ਅਤੇ ਹੱਠ ਧਰਮੀ ਹੋ ਚੁੱਕੀ ਹੈ ਕਿ ਉਸ ਨੂੰ ਧੱਕੇ ਨਾਲ ਕਾਨੂੰਨ ਪਾਸ ਕਰਨ ਤੋਂ ਇਲਾਵਾ ਹੋਰ ਕੋਈ ਵੀ ਕੰਮ ਸੁੱਝਦਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਗਾ ਰਹੀਆਂ ਹਨ ਪਰ ਪੰਜਾਬੀਆਂ ਦੀ ਹਮਦਰਦੀ ਬਟੋਰਨ ਲਈ ਕਾਂਗਰਸ ਕਈ ਤਰ੍ਹਾਂ ਦੇ ਨਾਟਕ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਸਰਬਜੀਤ ਸਿੰਘ ਜਾਗੋਵਾਲ, ਸਾਬਕਾ ਸਰਪੰਚ ਜਸਪਾਲ ਸਿੰਘ, ਸਾਬਕਾ ਸਰਪੰਚ ਪਵਨ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਰੋਸ਼ਨ ਲਾਲ, ਅਮਰਜੀਤ ਸਿੰਘ, ਜਤਿੰਦਰ ਸਿੰਘ, ਪ੍ਰਦੀਪ ਸਿੰਘ, ਸਿਕੰਦਰ ਸਿੰਘ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ ਸਮੇਤ ਹੋਰ ਵੀ ਇਲਾਕੇ ਦੇ ਸਾਬਕਾ ਪੰਚ ਸਰਪੰਚ ਅਤੇ ਸੀਨੀਅਰ ਅਕਾਲੀ ਹਾਜ਼ਰ ਸਨ।