ਗੁਰਪ੍ਰਰੀਤ ਸਿੰਘ, ਸੇਖਵਾਂ : ਸਰਕਲ ਡੇਹਰੀਵਾਲ ਦਰੋਗਾ ਦੇ ਪਿੰਡਾਂ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਹਲਕਾ ਕਾਦੀਆਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾਇਆ ਗਿਆ। ਮਾਹਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ ਅਤੇ ਪੰਜਾਬ ਦੇ ਅੰਦਰ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਗੁੰਡਾ ਰਾਜ ਸਥਾਪਤ ਹੋ ਰਿਹਾ ਹੈ ਜਿਸ ਨਾਲ ਪੰਜਾਬ ਦਾ ਹਰ ਵਰਗ ਹੁਣ ਦੁਖੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝਦਾਰ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ 117 ਸੀਟਾਂ 'ਤੇ ਜਿੱਤ ਪ੍ਰਰਾਪਤ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸਰਕਲ ਡੇਹਰੀਵਾਲ ਦਰੋਗਾ ਦੇ ਅਧੀਨ ਪੈਂਦੇ ਪਿੰਡਾਂ ਦੇ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।