- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾਂ ਵਿਰੁੱਧ ਧਾਰੀਵਾਲ ਵਿੱਚ ਅਕਾਲੀ ਵਰਕਰਾਂ ਦਾ ਧਰਨਾ

ਲਖਬੀਰ ਖੁੰਡਾ, ਪੰਜਾਬੀ ਜਾਗਰਣ
ਧਾਰੀਵਾਲ: ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਕਾਦੀਆਂ ਦੇ ਮੁੱਖ ਸੇਵਾਦਾਰ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਹਲਕੇ ਦੇ ਅਕਾਲੀ ਵਰਕਰਾਂ ਵੱਲੋਂ ਬਿਜਲੀ ਦੇ ਲੰਬੇ ਕੱਟਾਂ ਵਿਰੁੱਧ ਪਾਵਰਕਾਮ ਸਬ-ਡਿਵੀਜ਼ਨ ਦਫ਼ਤਰ ਧਾਰੀਵਾਲ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵਰਕਰਾਂ ਨੇ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕੰਵਲਪ੍ਰੀਤ ਸਿੰਘ ਕਾਕੀ, ਸੀਨੀਅਰ ਅਕਾਲੀ ਆਗੂ ਬਾਬਾ ਨੱਥਾ ਸਿੰਘ ਸੰਧਵਾਂ, ਮਨਜੀਤ ਸਿੰਘ ਕੰਗ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ ਅਤੇ ਪ੍ਰਧਾਨ ਕੋਆਪਰੇਟ ਸੋਸਾਇਟੀ ਗੁਰਪ੍ਰੀਤ ਸਿੰਘ ਰਿਆੜ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਲਈ ਬਿਜਲੀ ਦੀ ਨਿਰੰਤਰ ਸਪਲਾਈ ਬੇਹੱਦ ਜ਼ਰੂਰੀ ਹੈ, ਪਰ ਕਈ ਇਲਾਕਿਆਂ ਵਿੱਚ ਲੰਬੇ ਕੱਟਾਂ ਕਾਰਨ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੇ ਉਲਟ ਕਈ ਥਾਵਾਂ ’ਤੇ ਸਿਰਫ਼ ਦੋ-ਦੋ ਘੰਟੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਭਾਰੀ ਦਿੱਕਤਾਂ ਆ ਰਹੀਆਂ ਹਨ ਅਤੇ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ। ਇਸ ਮੌਕੇ ਬੁਲਾਰਿਆਂ ਨੇ ਖਪਤਕਾਰਾਂ ਨੂੰ ਕਥਿਤ ਤੌਰ ’ਤੇ ਖਪਤ ਤੋਂ ਵੱਧ ਬਿਜਲੀ ਦੇ ਬਿੱਲ ਆਉਣ ਦਾ ਮੁੱਦਾ ਵੀ ਉਠਾਇਆ ਅਤੇ ਪਾਵਰਕਾਮ ਅਧਿਕਾਰੀਆਂ ਤੋਂ ਇਸ ਦੀ ਜਾਂਚ ਕਰਕੇ ਲੋਕਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਇੱਕ-ਦੋ ਦਿਨਾਂ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਅਤੇ ਲੋਕਾਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੁੱਖਪਾਲ ਸਿੰਘ ਐੱਮਡੀ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਗੁਰਪ੍ਰੀਤ ਸਿੰਘ ਰਿਆੜ ਪ੍ਰਧਾਨ ਕੋਪਰੇਟ ਸੁਸਾਇਟੀ, ਮੈਨੇਜ਼ਰ ਰਣਜੀਤ ਸਿੰਘ ਕਲਿਆਣਪੁਰ, ਮਿਹਰਬਾਨ ਸਿੰਘ ਫਜੂਪੁਰ ਜ਼ੋਨ ਪ੍ਰਧਾਨ, ਜਥੇਦਾਰ ਸਤਨਾਮ ਸਿੰਘ ਸੂਚ, ਬਾਬਾ ਨੱਥਾ ਸਿੰਘ ਸੰਧਵਾਂ, ਮਨਜੀਤ ਸਿੰਘ ਕੰਗ, ਸਾਬਕਾ ਸਰਪੰਚ ਜ਼ੋਨ ਪ੍ਰਧਾਨ ਸੁਰਜੀਤ ਸਿੰਘ ਸੂਚ ,ਜ਼ੋਨ ਪ੍ਰਧਾਨ ਜਗਤਾਰ ਸਿੰਘ ਦਾਰਾ ਨਾਨੋਵਾਲ, ਜ਼ੋਨ ਪ੍ਰਧਾਨ ਮੇਜਰ ਸਿੰਘ, ਜ਼ੋਨ ਪ੍ਰਧਾਨ ਕੁਲਵਿੰਦਰ ਸਿੰਘ ਗਨੋਪੁਰ, ਜ਼ੋਨ ਪ੍ਰਧਾਨ ਅਵਤਾਰ ਸਿੰਘ, ਜ਼ੋਨ ਪ੍ਰਧਾਨ ਸੁਰਜੀਤ ਸਿੰਘ ਚੋਚਲਾ, ਜ਼ੋਨ ਪ੍ਰਧਾਨ ਰਮਜੀਤ ਸਿੰਘ ਭੈਣੀ ਮੀਆਂ ਖਾਂ, ਜ਼ੋਨ ਪ੍ਰਧਾਨ ਬਲਜੀਤ ਸਿੰਘ, ਅਸ਼ੋਕ ਸ਼ਰਮਾ, ਸੁਰਜੀਤ ਸਿੰਘ ਜ਼ੋਨ ਪ੍ਰਧਾਨ, ਸਾਬਕਾ ਸਰਪੰਚ ਗੁਰਨਾਮ ਸਿੰਘ, ਗੁਰਜੀਤ ਸਿੰਘ ਮਿੰਟਾ, ਮੱਖਣ ਸਿੰਘ ਕਾਹਲੋਂ, ਬੀਬੀ ਬਲਵਿੰਦਰ ਕੌਰ ਡਡਵਾਂ, ਹਰਮਨਜੀਤ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਜ਼ੋਨ ਪ੍ਰਧਾਨ, ਬਾਬਾ ਅਵਤਾਰ ਸਿੰਘ ਸਰਪੰਚ, ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ ਸੋਨੂ, ਗੁਰਦਿਆਲ ਸਿੰਘ ਜਫਰਵਾਲ ਤੋ ਇਲਾਵਾ ਹੋਰ ਵੀ ਅਕਾਲੀ ਵਰਕਰ ਹਾਜ਼ਰ ਸਨl