- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੇ ਸਹਿਯੋਗ ਨਾਲ ਬਣੇਗੀ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ: ਬੁੱਟਰ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਸਕਾਰਾਤਮਕ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਹ ਗਠਜੋੜ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਇੱਕ ਮਜ਼ਬੂਤ ਵਿਕਲਪ ਸਾਬਤ ਹੋਵੇਗਾ। ਇਹ ਵਿਚਾਰ ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸੀਨੀਅਰ ਆਗੂ ਯਾਦਵਿੰਦਰ ਬੁੱਟਰ ਵਲੋ ਪ੍ਰਗਟ ਕੀਤੇ ਗਏ।ਉਨ੍ਹਾਂ ਕਿਹਾ ਕਿ ਇਸ ਗਠਜੋੜ ਰਾਹੀਂ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ ਅਤੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਯਾਦਵਿੰਦਰ ਬੁੱਟਰ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਆਪਸੀ ਵਿਸ਼ਵਾਸ ਬਹੁਤ ਜ਼ਰੂਰੀ ਹਨ। ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਨਾਲ ਸੰਪਰਕ ਵਧਾਉਣਾ ਚਾਹੀਦਾ ਹੈ ਕਿਉਂਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਅਤੇ ਆਮ ਲੋਕਾਂ ਦਾ ਵਿਸ਼ਵਾਸ ਹੁੰਦਾ ਹੈ। ਜੇਕਰ ਦੋਵੇਂ ਪਾਰਟੀਆਂ ਦੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਗਠਜੋੜ ਨੂੰ ਹੋਰ ਮਜ਼ਬੂਤੀ ਮਿਲੇਗੀ। ਅੰਤ ਵਿੱਚ ਯਾਦਵਿੰਦਰ ਬੁੱਟਰ ਨੇ ਭਰੋਸਾ ਜਤਾਇਆ ਕਿ ਪੰਜਾਬ ਦੀ ਜਨਤਾ ਦੇ ਸਹਿਯੋਗ ਤੇ ਸਮਰਥਨ ਨਾਲ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਵਿੱਚ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਵੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੰਮ ਕੀਤਾ ਜਾਵੇਗਾ।