- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਅਕਾਲੀ-ਭਾਜਪਾ’ ਗਠਜੋੜ ਨਾਲ ਪੰਜਾਬ ਦੀ ਰਾਜਨੀਤੀ ਨੂੰ ਮਿਲੇਗੀ ਨਵੀਂ ਦਿਸ਼ਾ: ਅਸ਼ਵਨੀ ਕੁਮਾਰ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਤੋਂ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਨਾਲ ਪੰਜਾਬ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਗੱਠਜੋੜ ਕਾਰਨ ਭਵਿੱਖੀ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨਾ ਲਗਭਗ ਤੈਅ ਹੋ ਚੁੱਕਾ ਹੈ। ਦੋਵੇਂ ਪਾਰਟੀਆਂ ਦੀ ਵਿਚਾਰਧਾਰਾ ਤੇ ਸੰਗਠਨਾਤਮਕ ਤਾਕਤ ਮਿਲ ਕੇ ਪੰਜਾਬ ’ਚ ਇੱਕ ਮਜ਼ਬੂਤ ਰਾਜਨੀਤਿਕ ਬਦਲ ਪੇਸ਼ ਕਰੇਗੀ। ਗੱਠਜੋੜ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ਵਿਚਾਲੇ ਉਤਸ਼ਾਹ ਪੈਦਾ ਹੋਵੇਗਾ ਤੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤੀ ਮਿਲੇਗੀ। ਗੱਠਜੋੜ ਦਾ ਸਭ ਤੋਂ ਵੱਡਾ ਲਾਭ ਇਹ ਹੋਵੇਗਾ ਕਿ ਦੋਵੇਂ ਪਾਰਟੀਆਂ ਆਪੋ-ਆਪਣੇ ਤਜ਼ਰਬੇ, ਰਾਜਨੀਤਿਕ ਆਧਾਰ ਅਤੇ ਵਰਕਰਾਂ ਦੀ ਤਾਕਤ ਨੂੰ ਇੱਕਜੁੱਟ ਕਰਕੇ ਜਨਤਾ ਦੇ ਵਿਚਕਾਰ ਜਾਣਗੀਆਂ। ਇਸ ਨਾਲ ਪੇਂਡੂ ਤੇ ਸ਼ਹਿਰੀ ਇਲਾਕਿਆਂ ’ਚ ਬਿਹਤਰ ਤਾਲਮੇਲ ਸਥਾਪਤ ਹੋਵੇਗਾ ਅਤੇ ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਕਰਮਚਾਰੀਆਂ, ਔਰਤਾਂ ਅਤੇ ਆਮ ਜਨਤਾ ਨਾਲ ਜੁੜੇ ਮੁੱਦਿਆਂ ਨੂੰ ਸਾਂਝੇ ਤੌਰ 'ਤੇ ਉਠਾਉਣ ਦਾ ਮੌਕਾ ਮਿਲੇਗਾ। ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵਿਕਾਸ ਨੂੰ ਨਵੀਂ ਗਤੀ ਦੇਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ, ਉਦਯੋਗਾਂ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ, ਵਪਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ, ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਵਰਗੇ ਮੁੱਦਿਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਸਕੇਗਾ। ਗੱਠਜੋੜ ਲੋਕਾਂ ਦੀਆਂ ਇਨ੍ਹਾਂ ਆਸਾਂ ਨੂੰ ਪੂਰਾ ਕਰੇਗਾ।