- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗਠਜੋੜ ਨਾਲ ਕਾਂਗਰਸ ਨੂੰ ਕੋਈ ਫ਼ਰਕ ਨਹੀਂ ਪਵੇਗਾ: ਵਿਧਾਇਕ ਤ੍ਰਿਪਤ ਬਾਜਵਾ

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਪੰਜਾਬ ਦੀ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ(ਭਾਜਪਾ) ਦੇ ਮੁੜ ਹੋਏ ਗਠਜੋੜ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ, ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਪੁੱਤਰ ਤੇ ਸਾਬਕਾ ਚੇਅਰਮੈਨ ਰਵਿਨੰਦਨ ਸਿੰਘ ਉਰਫ ਨਿੱਕੂ ਬਾਜਵਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦੇ ਇਕੱਠੇ ਹੋਣ ਨਾਲ ਕਾਂਗਰਸ ਪਾਰਟੀ ਦੀ ਸਿਆਸੀ ਸਿਹਤ 'ਤੇ ਕੋਈ ਅਸਰ ਨਹੀਂ ਪਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਪੂਰੀ ਤਰ੍ਹਾਂ ਤੈਅ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਿਰਫ਼ ਆਪਣੀ ਡੁੱਬਦੀ ਸਿਆਸੀ ਬੇੜੀ ਨੂੰ ਬਚਾਉਣ ਦੀ ਇੱਕ ਕੋਸ਼ਿਸ਼ ਹੈ, ਜਿਸ ਨੂੰ ਸੂਬੇ ਦੇ ਸੂਝਵਾਨ ਵੋਟਰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਕਿਸਾਨੀ ਮੁੱਦਿਆਂ ਅਤੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਅਜੇ ਤੱਕ ਨਹੀਂ ਭੁੱਲੇ ਕਿ ਕਿਵੇਂ ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਸੀ। ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਤੋਰੇਗੀ।