- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗਠਜੋੜ ਨਾਲ ਪੰਜਾਬ ਵਿੱਚ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ : ਗੀਤਾ ਸ਼ਰਮਾ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਗੀਤਾ ਸ਼ਰਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਪੰਜਾਬ ਦੀ ਸਿਆਸਤ ’ਚ ਇਕ ਅਹਿਮ ਕਦਮ ਹੈ। ਇਸ ਨਾਲ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਪੰਜਾਬ ਨੂੰ ਮੁੜ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਅਜਿਹੀ ਸਰਕਾਰ ਦੀ ਉਮੀਦ ਕਰ ਰਹੇ ਹਨ, ਜੋ ਸੂਬੇ ਦੀਆਂ ਆਰਥਿਕ ਅਤੇ ਸਮਾਜਿਕ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਆਪਸੀ ਵਿਸ਼ਵਾਸ ਦਾ ਮਾਹੌਲ ਕਾਇਮ ਰੱਖਣਾ ਵੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਲੋਕਾਂ ਵਿੱਚ ਵਿਚਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ। ਅੰਤ ਵਿੱਚ ਗੀਤਾ ਸ਼ਰਮਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੇਗੀ ਅਤੇ ਸੂਬੇ ਵਿੱਚ ਵਿਕਾਸ, ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ।