ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਸਰਗਰਮ ਕਿਸਾਨ ਆਗੂ ਪਰਗਣ ਸਿੰਘ ਪੰਡਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤਾ ਖੇਤੀ ਕਾਨੂੰਨ ਰੱਦ ਕਰਾਉਣ ਲਈ ਸਮੂਹ ਵਰਗ ਹੰਭਲਾ ਮਾਰਨ। ਉਨਾਂ੍ਹ ਕਿਹਾ ਕਿ ਕਿਸਾਨ ਪਿਛਲੇ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕੜਾਕੇ ਦੀ ਗਰਮੀ ਤੇ ਕੜਾਕੇ ਦੀ ਠੰਢ ਵਿਚ ਕਿਸਾਨ ਅੰਦੋਲਨ ਕਰ ਰਿਹਾ ਹੈ। ਕਿਸਾਨ ਆਗੂ ਪਰਗਣ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਉਪਰੰਤ ਹੀ ਮੰਡੀਆਂ ਵਿਚ ਕਿਸਾਨਾਂ ਦੀ ਕੇਂਦਰ ਵੱਲੋਂ ਨਿਰਧਾਰਤ ਨਿਯਮਾਂ ਤਹਿਤ ਝੋਨੇ ਦੀ ਖਰੀਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਨੂੰ ਇਸ ਦੇ ਭਿਆਨਕ ਸਿੱਟੇ ਭੁਗਤਣੇ ਪੈ ਸਕਦੇ ਹਨ ।