‘ਆਪ’ ਸਰਕਾਰ ਵੱਲੋਂ ਤੇਜ਼ੀ ਨਾਲ ਕੀਤੇ ਜਾ ਰਹੇ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ : ਰੰਧਾਵਾ ‘ਆਪ’ ਸਰਕਾਰ ਵੱਲੋਂ ਤੇਜ਼ੀ ਨਾਲ ਕੀਤੇ ਜਾ ਰਹੇ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ : ਰੰਧਾਵਾ
Publish Date: Tue, 15 Sep 2026 04:47 PM (IST)
Updated Date: Tue, 15 Sep 2026 04:50 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ: ਸਰਹੱਦੀ ਪਿੰਡ ਰੋਸੇ ਵਿਖੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸਰਪੰਚ ਹਰਜਿੰਦਰ ਸਿੰਘ ਵੱਲੋਂ ਕਰਵਾਈ ਲੋਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਹਲਕਾ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸੜਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਸੜਕਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ ਤੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪਿਛਲੇ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ ਅੰਦਰ ਸੜਕਾਂ ਦੀ ਵੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਚ ਇਸ ਕੰਮ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਜਾਵੇਗੀ।