ਆਕਾਸ਼, ਗੁਰਦਾਸਪੁਰ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੁਅਲ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਸਮੇਤ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ, ਕਾਰਪੋਰੇਸ਼ਨ ਦਫਤਰ ਬਟਾਲਾ ਤੇ ਬੀਡੀਪੀਓ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਪ੍ਰਰੋਗਰਾਮ ਕਰਵਾਏ ਗਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ 'ਚ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਜੀਵ ਮੰਨਣ ਜ਼ਿਲ੍ਹਾ ਭਲਾਈ ਅਫਸਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਜੀ ਦਾ ਜੀਵਨ ਸਾਰਿਆਂ ਲਈ ਪ੍ਰਰੋਰਨਾ ਸਰੋਤ ਹੈ ਅਤੇ ਓਨ•ਾਂ ਨੇ ਆਪਣਾ ਸਾਰਾ ਜੀਵਨ ਦੱਬੇ ਕੁੱਚਲੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਜਿਕ ਬਰਾਬਰਤਾ ਲਈ ਲਗਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਓਨਾਂ ਨੂੰ ਸੰਵਿਧਾਨ ਨਿਰਮਾਤਾ ਵਜੋਂ ਯਾਦ ਕਰਦੀ ਹੈ ਅਤੇ ਡਾ. ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉੁਨ੍ਹ•ਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਜੋ ਵੀ ਆਪਣੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਉਸ ਨੂੰ ਸਹੀ ਰੂਪ 'ਚ ਲਾਗੂ ਕਰਨ ਲਈ ਸਭ ਨੂੰ ਇਕ ਸਮਾਨ ਅਧਿਕਾਰ ਦਿੱਤਾ ਅਤੇ ਉਸ ਸਮੇਂ ਤੇ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿਚ ਵਿਸ਼ੇਸ਼ ਭੂਮਿਕਾ ਨਿਭਾਈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਡਾ. ਅੰਬੇਡਕਰ ਇਕ ਸਧਾਰਨ ਪਰਿਵਾਰ 'ਚ ਜਨਮ ਲੈ ਕੇ ਇਕ ਉਚ ਕੋਟੀ ਦੇ ਵਿਦਵਾਨ ਬਣੇ। ਭਾਰਤੀ ਸੰਵਿਧਾਨ ਬਣਾਉਣ ਸਮੇਂ ਆਪ ਖੁਦ ਚੇਅਰਮੈਨ ਸਨ ਅਤੇ ਉਨ•ਾਂ ਨੇ ਲਿਤਾੜੇ ਹੋਏ ਲੋਕਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਅਤੇ ਉਨ•ਾਂ ਨੂੰ ਗੁਲਾਮੀ 'ਚੋਂ ਕੱਢਣ ਲਈ ਅੰਗਰੇਜ਼ੀ ਸਾਮਰਾਜ ਹਕੂਮਤ ਖ਼ਿਲਾਫ਼ ਸੰਘਰਸ਼ ਕੀਤਾ। ਉਨ੍ਹ•ਾਂ ਨੇ ਭਾਰਤ ਦੇ ਸੰਵਿਧਾਨ ਦਾ ਨਿਰਮਾਣ ਕਰਦੇ ਸਮੇਂ ਸਭ ਨੂੰ ਬਰਾਬਰ ਰੱਖਿਆ ਤੇ ਇਸਤਰੀ-ਪੁਰਸ਼ ਨੂੰ ਬਰਾਬਰ ਵੋਟ ਦਾ ਅਧਿਕਾਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀ ਸਾਰੇ ਪ੍ਰਣ ਕਰੀਏ ਕਿ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲ ਕੇ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰੀਏ ਤੇ ਬਰਾਬਰਤਾ ਦਾ ਸੰਦੇਸ਼ ਵੰਡੀਏ।

ਇਸ ਤੋ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਅਰਵਿੰਦ ਸਲਵਾਨ ਤਹਿਸਲੀਦਾਰ ਅਤੇ ਤਰਸੇਮ ਲਾਲ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।

ਇਸ ਮੌਕੇ ਨਗਰ ਕੌਂਸਲ ਸ੍ਰੀ ਹਰਗੋਬਿੰਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਵਲਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਨ•ਾਂ ਵਲੋਂ ਸਮਾਜ ਦੀ ਬਿਹਤਰੀ ਲਈ ਕੀਤੇ ਗਏ ਉਪਰਾਲਿਆਂ ਨੂੰ ਯਾਦ ਕੀਤਾ ਗਿਆ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਸਮਾਗਮ 'ਚ ਉਦੈਵੀਰ ਸਿੰਘ ਰੰਧਾਵਾ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਨਾਂ ਦੀ ਤਸਵੀਰ 'ਤੇ ਫੁੱਲ ਅਰਪਨ ਕੀਤੇ। ਇਸ ਤੋਂ ਇਲਾਵਾ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ, ਧਾਰੀਵਾਲ, ਕਾਦੀਆਂ, ਫਤਹਿਗੜ•੍ਹ ਚੂੜੀਆਂ ਤੇ ਕਾਰਪੋਰੇਸ਼ਨ ਦਫਤਰ ਬਟਾਲਾ ਵਿਖੇ ਵੀ ਸਮਾਗਮ ਕਰਵਾਏ ਜੇ ਬਾਬਾ ਸਾਹਿਬ ਜੀ ਨੂੰ ਯਾਦ ਕੀਤਾ ਗਿਆ।