ਭਾਰਤ 'ਚ ਪੰਜਾਬ ਰਾਹੀਂ ਹੈਰੋਇਨ ਆਉਣ ਦੇ ਅਮਿਤ ਸ਼ਾਹ ਦੇ ਬਿਆਨ ਤੋਂ ਗ੍ਰਹਿ ਮੰਤਰੀ ਦੀ ਨਕਾਮੀ ਜੱਗ ਜ਼ਾਹਰ ਹੋਈ : ਰੰਧਾਵਾ
ਉਹਨਾਂ ਕਿਹਾ ਕਿ ਜੇਕਰ ਸਰਹੱਦੋਂ ਪਾਰੋਂ ਆਸਾਨੀ ਨਾਲ ਹਥਿਆਰ ਅਤੇ ਨਸ਼ੀਲੇ ਪਦਾਰਥ ਆ ਰਹੇ ਹਨ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਹੈ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਕੇਂਦਰ ਅਤੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੀ ਸੁਰੱਖਿਆ ਸਿਆਸੀ ਬਿਆਨ ਨਾਲ ਮਜ਼ਬੂੂਤ ਨਹੀਂ ਹੋਣੀ, ਸਗੋਂ ਸਖਤ ਸੁਰੱਖਿਆ ਪ੍ਰਬੰਧਾਂ ਨਾਲ ਹੋਣੀ ਹੈ।
Publish Date: Sat, 14 Mar 2026 06:49 PM (IST)
Updated Date: Sat, 14 Mar 2026 06:53 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮੋਗਾ ਵਿੱਚ ਬਿਆਨਬਾਜ਼ੀ ਕਰਦਿਆਂ ਕਿਹਾ ਕਿ ਭਾਰਤ 'ਚ 45% ਹੈਰੋਇਨ ਪੰਜਾਬ ਰਾਹੀਂ ਆਉਂਦੀ ਹੈ। ਇਸ ਬਿਆਨ ਤੋਂ ਗ੍ਰਹਿ ਮੰਤਰਾਲੇ ਦੀ ਨਾਕਾਮੀ ਜੱਗ ਜ਼ਾਹਿਰ ਹੋਈ ਹੈ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤ–ਪਾਕਿਸਤਾਨ ਸਰਹੱਦ ਦੀ ਸੁਰੱਖਿਆ ਲਈ ਬੀਐੱਸਐੱਫ ਦੀ ਤੈਨਾਤੀ ਤੋਂ ਇਲਾਵਾ ਸਰਹੱਦੀ ਖੇਤਰ ਦੇ 50 ਕਿਲੋਮੀਟਰ ਏਰੀਏ ਤੇ ਬੀਐੱਸਐੱਫ ਦੀ ਚੌਕਸੀ ਹੋਣ ਦੇ ਬਾਵਜੂਦ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭਾਰਤੀ ਖੇਤਰ ਵਿੱਚ ਭੇਜੇ ਜਾ ਰਹੇ ਹਨ । ਉਹਨਾਂ ਕਿਹਾ ਕਿ ਸਰਹੱਦੋਂ ਪਾਰੋਂ ਆਏ ਹਥਿਆਰਾਂ ਨਾਲ ਗੈਂਗਸਟਰਾਂ ਵਲੋਂ ਗੋਲ਼ੀਆਂ ਮਾਰੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਜੇਕਰ ਸਰਹੱਦੋਂ ਪਾਰੋਂ ਆਸਾਨੀ ਨਾਲ ਹਥਿਆਰ ਅਤੇ ਨਸ਼ੀਲੇ ਪਦਾਰਥ ਆ ਰਹੇ ਹਨ ਤਾਂ ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਹੈ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਕੇਂਦਰ ਅਤੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੀ ਸੁਰੱਖਿਆ ਸਿਆਸੀ ਬਿਆਨ ਨਾਲ ਮਜ਼ਬੂੂਤ ਨਹੀਂ ਹੋਣੀ, ਸਗੋਂ ਸਖਤ ਸੁਰੱਖਿਆ ਪ੍ਰਬੰਧਾਂ ਨਾਲ ਹੋਣੀ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਵੀ ਜੁਮਲੇ ਸੁਣਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਸੀ ਅਤੇ ਹੁਣ ਵੀ ਪੰਜਾਬ ਦੀ ਜਨਤਾ ਨਾਲ ਕਈ ਤਰ੍ਹਾਂ ਦੇ ਫੋਕੇ ਵਾਅਦੇ ਕੀਤੇ ਜਾ ਰਹੇ ਹਨ ਪਰੰਤੂ ਪੰਜਾਬ ਦੇ ਸੂਝਵਾਨ ਲੋਕ ਮੋਦੀ ਸਰਕਾਰ ਦੇ ਝਾਂਸਿਆਂ ਵਿੱਚ ਨਹੀਂ ਆਉਣਗੇ।