'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਵਾਰਡ ਨੰ.26 ਦੇ ਵਸਨੀਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਅਮਿਤ ਸੋਢੀ
Publish Date: Sat, 24 Oct 2026 03:43 PM (IST)
Updated Date: Sun, 25 Oct 2026 04:01 AM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ’ਚ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਇਕੱਠੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬਟਾਲਾ ਸ਼ਹਿਰ ਦੀ ਵਾਰਡ ਨੰਬਰ 26 ਵਿਖੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ ਤੇ ਨਸ਼ਿਆਂ ਨੂੰ ਖਤਮ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੌਂਸਲਰ ਮੈਡਮ ਖੂਸ਼ਬੂ ਓਹਰੀ, ਯੂਥ ਬਲਾਕ ਪ੍ਰਧਾਨ ਅਮਿਤ ਸੋਢੀ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਅਮਿਤ ਸੋਢੀ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਜੰਗ ਸਾਂਝੀ ਜ਼ਿੰਮੇਵਾਰੀ ਹੈ ਤੇ ਅਸੀਂ ਮਿਲ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਜੜ੍ਹੋਂ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਹਿਮ ਉਪਰਾਲੇ ਵਜੋਂ ਉੱਭਰੀ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੇ ਉਪਰਾਲੇ ਕੀਤੇ ਗਏ ਹਨ, ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਿੱਚ ਮਹੱਤਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।