ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ ਦੌਰੇ ਦਾ ਮਾਣਿਆ ਆਨੰਦ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵੰਡਰਲੈਂਡ, ਜਲੰਧਰ ਵਿਖੇ ਮਨੋਰੰਜਕ ਦੌਰਾ
Publish Date: Mon, 05 Oct 2026 03:11 PM (IST)
Updated Date: Mon, 05 Oct 2026 03:14 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ, ਧਾਰੀਵਾਲ: ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੰਡਰਲੈਂਡ ਜਲੰਧਰ ਵਿਖੇ ਇੱਕ ਮਨੋਰੰਜਕ ਅਤੇ ਯਾਦਗਾਰ ਸਿੱਖਿਆਤਮਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਝੂਲਿਆਂ ਅਤੇ ਖੇਡਾਂ ਦਾ ਖੂਬ ਆਨੰਦ ਮਾਣਿਆ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਦੌਰਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਤੋਂ ਬਾਹਰ ਨਵੀਆਂ ਚੀਜ਼ਾਂ ਸਿੱਖਣ, ਦੋਸਤਾਂ ਨਾਲ ਸਮਾਂ ਬਿਤਾਉਣ ਅਤੇ ਆਪਸੀ ਸਹਿਯੋਗ ਤੇ ਟੀਮ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਦੇ ਵਿਦਿਆਰਥੀਆਂ ਨੇ ਵੰਡਰਲੈਂਡ, ਜਲੰਧਰ ਵਿਖੇ ਆਯੋਜਿਤ ਇਸ ਦੌਰੇ ਦਾ ਭਰਪੂਰ ਆਨੰਦ ਮਾਣਿਆ। ਬੱਚਿਆਂ ਦੀ ਮੁਸਕਰਾਹਟ ਅਤੇ ਉਨ੍ਹਾਂ ਦਾ ਉਤਸ਼ਾਹ ਹੀ ਇਸ ਦੌਰੇ ਦੀ ਸਫਲਤਾ ਦੀ ਸਭ ਤੋਂ ਵੱਡੀ ਨਿਸ਼ਾਨੀ ਹੈ। ਅੰਤ ’ਚ ਉਨ੍ਹਾਂ ਨੇ ਸਮੂਹ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਉਤਸ਼ਾਹ ਲਈ ਵਧਾਈ ਦਿੱਤੀ ਅਤੇ ਨਾਲ ਹੀ ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਦੌਰੇ ਨੂੰ ਸਫਲ ਅਤੇ ਸੁਚੱਜਾ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ।