- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਜਾਜਨ ਵਿਖੇ ਮਾਪਿਆਂ ਦੀ ਵਰਕਸ਼ਾਪ-2 ਤਹਿਤ ਸਮਾਗਮ ਕਰਵਾਇਆ

-ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਨੂੰ ਕੀਤਾ ਮਜ਼ਬੂਤ
-ਸਰਕਾਰੀ ਸਕੂਲਾਂ ’ਚ ਸਰਕਾਰ ਨੇ ਲਿਆਂਦੀ ਵੱਡੀ ਸਿੱਖਿਆ ਕ੍ਰਾਂਤੀ
ਸੱਤਪਾਲ ਜ਼ਖ਼ਮੀ, ਪੰਜਾਬੀ ਜਾਗਰਣ,
ਡੇਰਾ ਬਾਬਾ ਨਾਨਕ : ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਜਾਜਨ ਵਿਖੇ 'ਮਾਪੇ-ਅਧਿਆਪਕ ਵਰਕਸ਼ਾਪ-2 ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਮੁੱਚਾ ਸਕੂਲ ਸਟਾਫ਼, ਵਿਦਿਆਰਥੀ ਅਤੇ ਮਾਪੇ ਮੌਜੂਦ ਸਨ। ਗੁਰਦੀਪ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਮਿਹਨਤੀ ਅਧਿਆਪਕਾਂ ਦੇ ਅਣਥੱਕ ਯਤਨਾਂ ਨਾਲ ਵਿਦਿਆਰਥੀਆਂ ਦਾ ਭਵਿੱਖ ਹੋਰ ਸੁਨਹਿਰਾ ਬਣ ਰਿਹਾ ਹੈ। ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮਾਪਿਆਂ ਦੀ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਾਲ ਹੀ ਬੱਚਿਆਂ ਦਾ ਆਤਮ-ਵਿਸ਼ਵਾਸ ਵੱਧਦਾ ਹੈ, ਜਿਸ ਨਾਲ ਉਹ ਆਪਣਾ ਭਵਿੱਖ ਹੋਰ ਵੀ ਮਜ਼ਬੂਤ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਸ਼ਮੂਲੀਅਤ ਬਹੁਤ ਵਧੀਆ ਸੰਕੇਤ ਹੈ, ਜੋ ਪੰਜਾਬ ਦੇ ਉੱਜਵਲ ਭਵਿੱਖ ਨੂੰ ਦਰਸਾਉਂਦੀ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਇੱਕ ਮਿਸਾਲੀ ਤਬਦੀਲੀ ਹੈ, ਕਿਉਂਕਿ ਅਜਿਹੀਆਂ ਮਿਲਣੀਆਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ, ਪਰ ਸਰਕਾਰੀ ਸਕੂਲਾਂ ਵਿੱਚ ਇਹ ਚੀਜ਼ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇੱਥੇ ਅਪਣਾਈ ਜਾ ਰਹੀ ਸਭ ਤੋਂ ਵਧੀਆ ਕਵਾਇਦ ਵਿੱਚੋਂ ਇੱਕ ਹੈ। ਮਾਪੇ-ਅਧਿਆਪਕ ਵਰਕਸ਼ਾਪ-2 ਦੌਰਾਨ ਸਕੂਲ ਵਿੱਚ ਹਿੱਸਾ ਲੈਣ ਪਹੁੰਚੇ ਮਾਪਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਵੱਡਾ ਬਦਲਾਅ ਕਰਕੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ, ਜਿਸਨੂੰ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਤਨ ਸਿੰਘ, ਦਲਜੀਤ ਕੌਰ, ਦਿਲਜੀਤ ਸਿੰਘ, ਅਕਸ਼ੇ ਥਾਪਾ, ਅਰੁਣ ਕੁਮਾਰ, ਸੁਮੀਤ ਕੁਮਾਰ, ਲੱਜਪ੍ਰੀਤ ਕੌਰ, ਰਜਨੀ ਬਾਲਾ, ਰੋਹਿਤ ਅਤਰੀ, ਸਵੀਤਾ ਦੇਵੀ, ਸੁਮਿੰਦਰਜੀਤ ਕੌਰ, ਗੁਰਪ੍ਰੀਤ ਕੌਰ, ਜਤਿੰਦਰ ਸਿੰਘ, ਦਲਜੀਤ ਕੌਰ, ਲਵਪ੍ਰੀਤ ਕੌਰ, ਵਿਪਨ ਕੁਮਾਰ, ਨਰਿੰਦਰ ਕੌਰ, ਰਜੀਵ ਕੁਮਾਰ, ਨਰਿੰਦਰ ਕੌਰ ਲਾਈਬ੍ਰੇਰੀਅਨ, ਕਰਤਾਰ ਚੰਦ ਤੋਂ ਇਲਾਵਾ ਪਿੰਡ ਦੇ ਸਰਪੰਚ ਤੇਜਿੰਦਰ ਸਿੰਘ ਮਾਨ, ਬਲਦੇਵ ਸਿੰਘ ਬੱਲੀ ਪੰਚ, ਗੁਰਵਿੰਦਰ ਸਿੰਘ ਪੰਚ, ਸਵਿੰਦਰ ਸਿੰਘ ਬੋਨੀ, ਗੁਰਮੇਜ ਸਿੰਘ ਡੋਗਰ, ਸਰਵਨ ਸਿੰਘ, ਪੰਮਾ ਸਿੰਘ ਆਦਿ ਹਾਜ਼ਰ ਸਨ।