- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਪੰਜਾਬ ਦੇ ਮੀਤ ਪ੍ਰਧਾਨ ਨਰੇਸ਼ ਮਹਾਜਨ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਰਣਨੀਤੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਨਰੇਸ਼ ਮਹਾਜਨ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦਿੰਦਾ ਆਇਆ ਹੈ ਅਰਥਾਤ ਉਹ ਲੋਕਾਂ ਦੇ ਹੱਕਾਂ ਲਈ ਵਚਨਬੱਧ ਹੈ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਨ ਅਤੇ ਆਮ ਲੋਕਾਂ ਨਾਲ ਰਾਬਤਾ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਅਹਿਮ ਮੀਟਿੰਗ ’ਚ ਗਿਆਨੀ ਹਰਬੰਸ ਸਿੰਘ, ਕੁਲਵੰਤ ਸਿੰਘ ਐੱਮਸੀ, ਸੁਖਦੇਵ ਭੋਲਾ, ਸਤਪਾਲ ਐੱਮਸੀ, ਅਮਨਬੀਰ ਸਿੰਘ, ਸਹਿਜਪਾਲ ਸਿੰਘ, ਸ਼ੰਮੀ ਸ਼ਰਮਾ, ਸੁਖਦੇਵ ਮਹਾਜਨ, ਰਾਜਕੁਮਾਰ ਐੱਮਸੀ, ਬਾਵਾ ਸਿੰਘ, ਰਣਬੀਰ ਕੌਰ ਦੇਵਤਾ ਅਤੇ ਸੁਰਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।