- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਤੇ ਹਾਜ਼ਰੀ ’ਚ ਬੈਠੇ ਐੱਸਪੀ ਖੁਸ਼ਬੀਰ ਕੌਰ, ਡੀਐੱਸਪੀ ਕਸਤੂਰੀ ਲਾਲ ਤੇ ਹੋਰ।

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ: ਰਾਹਤ ਫਾਊਂਡੇਸ਼ਨ ਵਲੋਂ ਅਧਿਆਪਕ ਦਿਵਸ ਦੇ ਸਬੰਧ ਵਿੱਚ 85 ਅਧਿਆਪਕਾਂ ਨੂੰ ਕੀਤਾ ਸਨਮਾਨਿਤ ,ਅਧਿਆਪਕ ਸਮਾਜ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਦੇ ਨਾਲ-ਨਾਲ ਸਮਾਜ ਦੀ ਬਿਹਤਰੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦਾ ਸਨਮਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸੇ ਉਦੇਸ਼ ਤਹਿਤ ਰਾਹਤ ਫਾਊਂਡੇਸ਼ਨ ਕਾਦੀਆਂ ਵੱਲੋਂ ਸੇਂਟ ਵਾਰੀਅਰ ਸਕੂਲ ਕਾਦੀਆਂ ਵਿਖੇ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਗਦੇਵ ਸਿੰਘ ਬਾਜਵਾ ਸਰਪ੍ਰਸਤ ਰਾਹਤ ਫਾਊਂਡੇਸ਼ਨ ਕਾਦੀਆਂ ਅਤੇ ਸਕੂਲ ਪ੍ਰਿੰਸੀਪਲ ਰਾਮ ਲਾਲ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਖੁਸ਼ਬੀਰ ਕੌਰ ਐੱਸਪੀ ਬਟਾਲਾ ਅਤੇ ਕਸਤੂਰੀ ਲਾਲ ਡੀਐੱਸਪੀ ਬਟਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ 80 ਤੋਂ 85 ਅਧਿਆਪਕਾਂ, ਜਿਨ੍ਹਾਂ ਵਿੱਚ ਪ੍ਰਿੰਸੀਪਲ, ਲੈਕਚਰਾਰ, ਸਰੀਰਕ ਸਿੱਖਿਆ ਅਧਿਆਪਕ ਅਤੇ ਸੇਵਾਮੁਕਤ ਅਧਿਆਪਕ ਸ਼ਾਮਲ ਸਨ, ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਬਿਕਰਮਜੀਤ ਸਿੰਘ, ਡਾ. ਪਰਮਜੀਤ ਸਿੰਘ, ਪ੍ਰੇਮ ਸਿੰਘ ਅਤੇ ਕਈ ਸੇਵਾਮੁਕਤ ਸ਼ਖ਼ਸੀਅਤਾਂ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਰਾਹਤ ਫਾਊਂਡੇਸ਼ਨ ਦੇ ਖ਼ਜ਼ਾਨਚੀ ਵਿਪਨ ਕੁਮਾਰ, ਮੈਂਬਰ ਦਿਲਬਾਗ ਸਿੰਘ ਬਸਰਾਵਾਂ, ਬਲਾਕ ਨੋਡਲ ਅਫ਼ਸਰ ਵਿਜੇ ਕੁਮਾਰ, ਦਿਨੇਸ਼ ਅਬਰੋਲ, ਮਾਸਟਰ ਪਰਮਜੀਤ ਸਿੰਘ, ਪਵਨ ਕੁਮਾਰ, ਮੀਤ ਪ੍ਰਧਾਨ ਸਮੇਤ ਸੰਸਥਾ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਦਿਲਬਾਗ ਸਿੰਘ ਬਸਰਾਵਾਂ ਨੇ ਨਿਭਾਈ।