ਪੱਤਰ ਪੇ੍ਰਰਕ, ਧਾਰੀਵਾਲ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਿੰਦਰ ਸਿੰਘ ਵਿੱਦਿਆ ਸਕੱਤਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਸਾਲ 2023-24 ਲਈ ਦਾਖਲੇ ਪੁਰਜ਼ੋਰ ਚੱਲ ਰਹੇ ਹਨ। ਕਾਲਜ ਵਿੱਚ ਗਿਆਰਵੀਂ, ਬਾਰਵੀਂ ਮੈਡੀਕਲ , ਨਾਨ- ਮੈਡੀਕਲ ,ਆਰਟਸ, ਕਾਮਰਸ ਤੋਂ ਇਲਾਵਾ ਡਿਗਰੀ ਕੋਰਸ ਬੀਏ, ਬੀਐੱਸਸੀ ਮੈਡੀਕਲ, ਨਾਨ-ਮੈਡੀਕਲ, ਕੰਪਿਊਟਰ ਸਾਇੰਸ,ਬੀਸੀਏ , ਬੀਕਾਮ , ਪੀਜੀਡੀਸੀਏ ਅਤੇ ਇੱਕ ਸਾਲ ਦਾ ਡਿਪਲੋਮਾ ਡੀਸੀਏ ਸਫਲਤਾਪੂਰਵਕ ਚਲਾਏ ਜਾ ਰਹੇ ਹਨ। ਸੰਸਥਾ ਵੱਲੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਰਿਆਇਤਾਂ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿੱਤ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜੀਫ਼ੇ ਦੇ ਕੇ ਸਨਮਾਨਿਆ ਜਾਂਦਾ ਹੈ। ਸ਼ੋ੍ਮਣੀ ਕਮੇਟੀ ਵੱਲੋਂ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਤੇ ਆਰਥਿਕ ਪੱਖੋਂ ਕਮਜ਼ੋਰ ਅਤੇ ਮਾਤਾ-ਪਿਤਾ ਹੀਣ ਵਿਦਿਆਰਥੀਆਂ ਲਈ ਕਾਲਜ ਵੱਲੋਂ ਵਿਸ਼ੇਸ਼ ਸਹਾਇਤਾ ਕਰਨ ਵਿੱਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਹਿਯੋਗ ਕੀਤਾ ਜਾਂਦਾ ਹੈ। ਇਸ ਮੌਕੇ ਪਿੰ੍ਸੀਪਲ ਡਾ. ਗੁਰਜੀਤ ਸਿੰਘ ਨੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਰਵੇਂ ਸਹਿਯੋਗ ਦੀ ਸ਼ਲਾਘਾ ਕੀਤੀ। ਉਨਾਂ੍ਹ ਕਿਹਾ ਕਿ ਇਲਾਕੇ ਵਿਚੋਂ ਮਿਲ ਰਹੇ ਭਰਵੇਂ ਹੁੰਗਾਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰਨ ਆਸ ਕੀਤੀ ਜਾ ਰਹੀ ਹੈ ਕਿ ਇਸ ਵਿੱਦਿਅਕ ਵਰ੍ਹੇ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਵੇਗਾ।