- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ: ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਮਸ਼ੀਨੀ ਵਿਭਾਗ ਦੇ ਮੁਖੀ ਹਿਤੇਸ਼ ਬਰਗਾਲ, ਇਲੈਕਟਰੀਕਲ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਕਲਚਰਲ ਕਮੇਟੀ ਦੇ ਪ੍ਰਧਾਨ ਤੇ ਸਿਵਿਲ ਵਿਭਾਗ ਦੇ ਇੰਚਾਰਜ ਸ਼ਿਵਰਾਜਨਪੁਰੀ, ਐੱਸਆਰਸੀ ਪ੍ਰਧਾਨ ਹਰਜਿੰਦਰਪਾਲ ਸਿੰਘ, ਸੈਕਟਰੀ ਤੇ ਕੈਮੀਕਲ ਵਿਭਾਗ ਦੇ ਇੰਚਾਰਜ ਮੈਡਮ ਰੇਖਾ, ਸੀਈ ਵਿਭਾਗ ਦੇ ਇੰਚਾਰਜ ਰਮਨਦੀਪ ਕੌਰ ਬੱਲ, ਅਪਲਾਈਡ ਸਾਇੰਸ ਵਿਭਾਗ ਦੇ ਇੰਚਾਰਜ ਡਾ. ਸੁਨਿਮਰਜੀਤ ਕੌਰ, ਸੁਪਰਡੰਟ ਹਰਪਾਲ ਸਿੰਘ ਭਾਂਮੜੀ, ਪਲੇਸਮੈਂਟ ਅਫਸਰ ਜਸਬੀਰ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਸਮਾਗਮ ਦੀ ਆਰੰਭਤਾ ਵਿਦਿਆਰਥੀਆਂ ਨੇ ਧਾਰਮਿਕ ਗੀਤ ਅਤੇ ਸ਼ਬਦ ਨਾਲ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੇ ਸੋਲੋ ਡਾਂਸ, ਗਰੁੱਪ ਡਾਂਸ, ਗੀਤ, ਕੱਵਾਲੀ ਅਤੇ ਗਿੱਧੇ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਕਾਲਜ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ ਵਿੱਦਿਅਕ, ਖੇਡਾਂ, ਸੱਭਿਆਚਾਰਕ ਅਤੇ ਹੋਰ ਖੇਤਰਾਂ ਵਿੱਚ ਕਾਲਜ ਵੱਲੋਂ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਕਲਚਰਲ ਕਮੇਟੀ ਦੇ ਮੈਂਬਰ ਅਤੀਸ਼ ਕੁਮਾਰ, ਸੁਨਿਮਰਜੀਤ ਕੌਰ, ਜਸਪ੍ਰੀਤ ਕੌਰ ਅਤੇ ਤੇਜ ਪ੍ਰਤਾਪ ਸਿੰਘ ਕਾਹਲੋਂ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਰਿਟਾ: ਸੀਨੀਅਰ ਲੈਕਚਰਾਰ ਵਿਜੇ ਕੁਮਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਕਲਚਰਲ ਕਮੇਟੀ ਦੇ ਮੈਂਬਰ ਅਤੀਸ਼ ਕੁਮਾਰ, ਸੁਨਿਮਰਜੀਤ ਕੌਰ, ਜਸਪ੍ਰੀਤ ਕੌਰ ਅਤੇ ਤੇਜ ਪ੍ਰਤਾਪ ਸਿੰਘ ਕਾਹਲੋਂ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਰਿਟਾ: ਸੀਨੀਅਰ ਲੈਕਚਰਾਰ ਵਿਜੇ ਕੁਮਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਵਰਗ ਹਾਜ਼ਰ ਰਿਹਾ।