ਐੱਚਆਰਏ ਸਕੂਲ ’ਚ ਕਰਵਾਇਆ ਸਲਾਨਾ ਇਨਾਮ ਵੰਡ ਸਮਾਗਮ
ਐੱਚਆਰਏ ਇੰਟਰਨੈਸ਼ਨਲ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sat, 28 Feb 2026 04:43 PM (IST)
Updated Date: Sun, 01 Mar 2026 04:02 AM (IST)

ਗੁਰਦਾਸਪੁਰ: ਐੱਚਆਰਏ ਇੰਟਰਨੈਸ਼ਨਲ ਸਕੂਲ ਵਿਖੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਦੀ ਅਗਵਾਈ ਹੇਠ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਰਮਨ ਬਹਿਲ (ਸਾਬਕਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ) ਨੇ ਸ਼ਿਰਕਤ ਕੀਤੀ। ਇਸ ਮੌਕੇ ਉੱਤੇ ਸਕੂਲ ਦੇ ਚੇਅਰਮੈਨ ਹੀਰਾਮਨੀ ਅਗਰਵਾਲ, ਆਂਚਲ ਅਗਰਵਾਲ,ਮੈਡਮ ਨੀਲੋਫਰ, ਬਲਦੇਵ ਠਾਕੁਰ, ਮੈਨੇਜਮੈਂਟ ਮੈਂਬਰ ਵਿਪਨ ਗੁਪਤਾ, ਪੰਡਤ ਵਿਜੈ, ਪ੍ਰੇਮ ਖੋਸਲਾ, ਇੰਦਰ ਦੱਤ ਅਤੇ ਨਵਦੀਪ ਕੌਰ ਵੀ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਵੱਲੋਂ ਜਯੋਤੀ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਸੈਸ਼ਨ 2023-2024 ਅਤੇ 2024-2025 ਵਿੱਚੋਂ ਨਰਸਰੀ ਕਲਾਸ ਤੋਂ ਲੈ ਕੇ ਗਿਆਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ਨੇ ਵੱਖ-ਵੱਖ ਕਲਾਸਾਂ ਵਿੱਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ ਸੀ। ਇਸ ਮੌਕੇ ਉੱਤੇ ਮੁੱਖ ਮਹਿਮਾਨ ਰਮਨ ਬਹਿਲ ਨੇ ਐੱਚਆਰਸਕੂਲ ਦੇ ਸਿਸਟਮ ਅਤੇ ਮੈਨੇਜਮੈਂਟ ਦੀ ਸ਼ਲਾਘਾ ਕਰਦਿਆਂ ਇਨਾਮ ਜੇਤੂ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਚੇਅਰਮੈਨ ਹੀਰਾਮਨੀ ਅਗਰਵਾਲ ਅਤੇ ਡਾਇਰੈਕਟਰ ਸੱਤਿਆ ਸੇਨ ਅਗਰਵਾਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦੇ ਹੋਏ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦੇ ਵਧੀਆ ਭਵਿੱਖ ਦੀ ਪ੍ਰਮਾਤਮਾ ਅੱਗੇ ਕਾਮਨਾ ਵੀ ਕੀਤੀ। ਮੰਚ ਦਾ ਸੰਚਾਲਨ ਜੋਤੀ ਸੁਬਰੀਆ ਅਤੇ ਰਮਨਜੀਤ ਕੌਰ ਨੇ ਕੀਤਾ।