ਸ਼੍ਰੀ ਗੁਰੂ ਅਰਜਨ ਦੇਵ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸ਼੍ਰੀ ਗੁਰੂ ਅਰਜਨ ਦੇਵ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sun, 22 Mar 2026 06:16 PM (IST)
Updated Date: Sun, 22 Mar 2026 06:19 PM (IST)

ਕੁਲਦੀਪ ਸਿੰਘ ਸਲਗਾਨੀਆਂ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ : ਸਰਹੱਦੀ ਇਲਾਕੇ ਦੀ ਨਾਮਵਰ ਸੰਸਥਾ ਸ਼੍ਰੀ ਗੁਰੂ ਅਰਜਨ ਦੇਵ ਜੀ ਪਬਲਿਕ ਸਕੂਲ ਰਣਸੀਕੇ ਤੱਲਾ ਦਾ ਸੈਸ਼ਨ 2025-26 ਦਾ ਨਤੀਜਾ ਐਲਾਨਿਆ ਗਿਆ ਤੇ ਸਾਲਾਨਾ ਇਨਾਮ ਵੰਡ ਸਮਾਰੋਹ ਕੀਤਾ ਗਿਆ। ਇਸ ਮੌਕੇ ਸ਼੍ਰੀ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਸਰਪ੍ਰਸਤ ਹਰਵਿੰਦਰ ਕੌਰ ਕਾਹਲੋਂ ਨੇ ਵਿਦਿਆਰਥੀਆਂ ਦੀ ਸਾਲਾਨਾ ਰਿਪੋਰਟ ਪੜੀ ਤੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਨਤੀਜੇ ਵਧੀਆ ਆਉਣ ’ਤੇ ਮੁਬਾਰਕਾਂ ਦਿੱਤੀਆਂ ਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਹਰਵਿੰਦਰ ਕੌਰ ਕਾਹਲੋ ਨੇ ਪੜ੍ਹਾਈ ਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਵਧਾਈ ਦਿੰਦਿਆਂ ਤੇ ਉਨ੍ਹਾਂ ਦੇ ਉਤਸ਼ਾਹ ਨੂੰ ਵਧਾਉਣ ਲਈ ਛੋਟੇ-ਛੋਟੇ ਤੋਹਫੇ ਵੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡ ਮੁਕਾਬਲਿਆਂ ਵਿਚ ਵੀ ਨਿਪੁੰਨ ਕਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਵੀ ਮੱਲ੍ਹਾ ਮਾਰੀਆਂ ਹਨ। ਸਕੂਲ ਵਿਚ ਵਿਦਿਆਰਥੀਆਂ ਨੂੰ ਮਿਊਜ਼ਿਕ, ਗਤਕਾ ਸਿਖਲਾਈ ਵੀ ਦਿੱਤੀ ਜਾਂਦੀ ਹੈ। ਅੰਤ ਵਿਚ ਉਨ੍ਹਾਂ ਨੇ ਮਾਪਿਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਜਸ਼ਨਪ੍ਰੀਤ ਕੌਰ, ਕਵਲਜੀਤ ਕੌਰ, ਅਮਨਦੀਪ ਕੌਰ, ਅੰਮ੍ਰਿਤਪਾਲ ਕੌਰ, ਰਾਜਵਿੰਦਰ ਕੌਰ, ਸੁਮਨਦੀਪ ਕੌਰ, ਸਰਬਜੀਤ ਕੌਰ, ਕੋਮਲਪ੍ਰੀਤ ਕੌਰ, ਲਿਸ਼ਬਾ, ਬਲਜਿੰਦਰ ਕੌਰ, ਨਵਨੀਤ ਸਿੰਘ ਆਦਿ ਹਾਜ਼ਰ ਸਨ।