ਸੇਂਟ ਜੋਸਫ ਕਾਨਵੈਂਟ ਸਕੂਲ ’ਚ ਇਨਾਮ ਵੰਡ ਸਮਾਰੋਹ ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ
Publish Date: Fri, 27 Nov 2026 03:46 PM (IST)
Updated Date: Sat, 28 Nov 2026 04:02 AM (IST)
ਫੋਟੋ: 27ਬੀਟੀਐਲ05 ਪ੍ਰੋਗਰਾਮ ਦੌਰਾਨ ਪੇਸ਼ਕਾਰੀ ਪੇਸ਼ ਕਰਦੀਆਂ ਵਿਦਿਆਰਥਣਾਂ। ਫੋਟੋ: 27ਬੀਟੀਐਲ06 ਮੁਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆਂ ਕਹਿਣ ਮੌਕੇ ਛੋਟੀ ਬੱਚੀਆਂ। ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ : ਕਾਦੀਆਂ ਦੇ ਨਜ਼ਦੀਕ ਡੱਲਾ ਮੋੜ ਵਿਖੇ ਸਥਿਤ ਸੇਂਟ ਜੋਸਫ ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ’ਚ ਥਾਮਸ ਕੈਲੇਨੈਹਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸੂਜਾ ਥਾਮਸ ਤੇ ਸੁਨੀਲ ਜੋਸ਼ੀ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚੇ। ਸਕੂਲ ਪ੍ਰਬੰਧਕਾਂ ਤੇ ਸਟਾਫ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਦਿਆਂ ਆਪਣੀ ਕਲਾ, ਹੁਨਰ ਤੇ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਾਜ਼ਰ ਮਹਿਮਾਨਾਂ ਤੇ ਮਾਪਿਆਂ ਦਾ ਮਨ ਮੋਹ ਲਿਆ। ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਪੜ੍ਹਾਈ ਤੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸੁਰਮੀਤ ਸਿੰਘ ਸਿਕਰੀ ਨੇ ਆਪਣੇ ਸੰਬੋਧਨ ’ਚ ਕੈਥੋਲਿਕ ਸੰਸਥਾ ਦੇ ਸਮਾਜਿਕ ਤੇ ਵਿਦਿਅਕ ਖੇਤਰ ਵਿੱਚ ਯੋਗਦਾਨ ਦੀ ਸ਼ਲਾਘਾ ਕੀਤੀ। ਮੁੱਖ ਮਹਿਮਾਨ ਥਾਮਸ ਕੈਲੇਨਹੈਰੀ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੂੰ ਸਲਾਹਿਆ। ਅੰਤ ’ਚ ਸਕੂਲ ਪ੍ਰਿੰਸੀਪਲ ਜੋਸੀਆ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਤੇ ਸਮਾਗਮ ’ਚ ਸ਼ਾਮਲ ਹੋਈਆਂ ਸਾਰੀਆਂ ਪਤਵੰਤੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਲੀਅਮ ਸਹੋਤਾ, ਲਿੱਟੀ, ਕਵਲਜੀਤ ਕੌਰ, ਸ਼ਾਲਨੀ ਸ਼ਰਮਾ, ਫਾਦਰ ਐਲਬਿਨ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।