ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ’ਚ ਐਂਟੀ ਡਰੱਗ ਸੈਮੀਨਾਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ’ਚ ਐਂਟੀ ਡਰੱਗ ਸੈਮੀਨਾਰ ਅਤੇ ਆਯੁਰਵੈਦ ਦਿਵਸ ਮਨਾਇਆ
Publish Date: Sat, 26 Sep 2026 04:36 PM (IST)
Updated Date: Sun, 27 Sep 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਟਾਲਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀਕੇ ਸਿੰਘ ਦੀ ਅਗਵਾਈ ਹੇਠ ਐੱਨਐੱਸਐੱਸ ਯੂਨਿਟ ਅਤੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਐਂਟੀ ਡਰੱਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਆਯੁਰਵੈਦ ਦਿਵਸ ਵੀ ਮਨਾਇਆ ਗਿਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਤੇ ਉਨ੍ਹਾਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਪ੍ਰੋਫੈਸਰ ਮੀਨਾਕਸ਼ੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸ਼ਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਸਮਾਜ ਦੀ ਉਸਾਰੀ ਲਈ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੰਕਲਪ ਵੀ ਲਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਰਹੇ।