- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈੱਡ ਰਿਬਨ ਕਲੱਬ ਅਤੇ ਐੱਨਸੀਸੀ ਵਿਭਾਗ ਵੱਲੋਂ ਨਸ਼ਾ-ਵਿਰੋਧੀ ਸੈਮੀਨਾਰ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੀ ਸਰਪ੍ਰਸਤੀ ਅਤੇ ਯੋਗ ਅਗਵਾਈ ਹੇਠ ਐੱਸਐਲ ਬਾਵਾ ਡੀਏਵੀ ਕਾਲਜ ਬਟਾਲਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਰੈੱਡ ਰਿਬਨ ਕਲੱਬ ਅਤੇ ਐੱਨਸੀਸੀ ਵਿਭਾਗ ਦੇ ਇੰਚਾਰਜ ਕੈਪਟਨ (ਡਾ.) ਮੁਨੀਸ਼ ਯਾਦਵ ਵੱਲੋਂ ਕੀਤਾ ਗਿਆ, ਜਿਸ ਵਿੱਚ ਰੈੱਡ ਰਿਬਨ ਕਲੱਬ ਦੇ ਲਗਭਗ 50 ਵਲੰਟੀਅਰਾਂ ਅਤੇ ਐੱਨਸੀਸੀ ਕੈਡਿਟਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਵਿਦਿਆਰਥੀਆਂ ਅਤੇ ਕੈਡਿਟਾਂ ਨੂੰ ਨਸ਼ਿਆਂ ਦੇ ਗੰਭੀਰ ਸਰੀਰਕ, ਮਾਨਸਿਕ ਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਜ਼ਿੰਮੇਵਾਰੀਪੂਰਵਕ ਫੈਸਲੇ ਲੈਣ ਅਤੇ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।