ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ
Publish Date: Fri, 20 Mar 2026 04:03 PM (IST)
Updated Date: Fri, 20 Mar 2026 04:07 PM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐੱਨਐੱਸਐੱਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ, ਸਹਾਇਕ ਪ੍ਰੋਗਰਾਮ ਅਫਸਰ ਸਚਿਨ ਅਠਵਾਲ ਅਤੇ ਰਮਨਦੀਪ ਸਿੰਘ ਅਤੇ ਸਪੋਰਟਸ ਅਫ਼ਸਰ ਜਗਦੀਪ ਸਿੰਘ ਦੀ ਦੇਖ-ਰੇਖ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭਟ ਕੀਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨੌਜਵਾਨਾਂ ਨੂੰ ਨਸ਼ਾ ਵਿਰੋਧੀ ਸੌਂਹ ਵੀ ਚੁਕਾਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸ ਨਾਲ ਜਿਥੇ ਨਸ਼ਾ ਤਸਕਰਾਂ ਵਿਰੁੱਧ ਨਕੇਲ ਕੱਸੀ ਗਈ ਹੈ, ਉਸਦੇ ਨਾਲ ਨਸ਼ਾ ਪੀੜਤਾਂ ਦਾ ਸਰਕਾਰ ਵਲੋਂ ਮੁਫ਼ਤ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਸਮਾਗਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਨਵਦੀਪ ਸਿੰਘ, ਸੰਜੀਵ ਕੁਮਾਰ, ਹਰਦੀਪ ਸਿੰਘ ਸੰਧੂ, ਸਰਕਾਰੀ ਪੌਲੀਟੈਕਨਿਕ ਕਾਲਜ ਦੀਨਾ ਨਗਰ ਦੇ ਪ੍ਰਿੰਸੀਪਲ ਵਿਜੇ ਥਾਪਾ, ਬਿਕਰਮਜੀਤ ਸਿੰਘ, ਸਰਕਾਰੀ ਪੌਲੀਟੈਕਨਿਕ ਕਾਲਜ ਅੰਮ੍ਰਿਤਸਰ ਤੋਂ ਆਈਟੀ ਵਿਭਾਗ ਦੇ ਇੰਚਾਰਜ ਸਮਿੱਤਰਬੀਰ ਸਿੰਘ, ਲੈਕਚਰਾਰ ਗੁਰਮੁਖ ਸਿੰਘ, ਅਪਲਾਈਡ ਸਾਇੰਸ ਵਿਭਾਗ ਦੇ ਮੁੱਖੀ ਜਸਮੀਤ ਕੌਰ, ਬਿਜਲੀ ਵਿਭਾਗ ਦੇ ਇੰਚਾਰਜ ਵਿਜੇ ਮਨਿਹਾਸ, ਮਕੈਨਿਕਲ ਵਿਭਾਗ ਦੇ ਇੰਚਾਰਜ ਹਰਜਿੰਦਰਪਾਲ ਸਿੰਘ, ਕੈਮੀਕਲ ਵਿਭਾਗ ਦੇ ਇੰਚਾਰਜ ਰੇਖਾ, ਸੀਨੀਅਰ ਲੈਕਚਰਾਰ ਬਲਵਿੰਦਰ ਸਿੰਘ, ਹਰਿੰਦਰ ਸਿੰਘ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਡੀ.ਡੀ.ਓ. ਅਤੀਸ਼ ਕੁਮਾਰ, ਲੈਕਚਰਾਰ ਸ਼ਾਲਿਨੀ ਮਹਾਜਨ, ਅੰਗਦਪ੍ਰੀਤ ਸਿੰਘ, ਹੁਨਰਬੀਰ ਸਿੰਘ, ਰੋਹਿਤ ਵਾਡਰਾ, ਸੁਪਰਡੈਂਟ ਹਰਪਾਲ ਸਿੰਘ, ਸੀਨੀਅਰ ਸਹਾਇਕ ਮਨਦੀਪ ਸਿੰਘ, ਸੁਰਜੀਤ ਰਾਮ, ਰਾਮ ਸਿੰਘ, ਹਰਜਿੰਦਰ ਕੌਰ, ਸਤਵਿੰਦਰ ਕੌਰ ਅਤੇ ਰਜਨੀਤ ਮੱਲੀ ਸਮੇਤ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ