ਬਟਾਲਾ ਵਿਖੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ
ਬਟਾਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਿਆਂ ਵਿਰੁੱਧ ਪੈਦਲ ਯਾਤਰਾ
Publish Date: Sat, 31 Jan 2026 04:41 PM (IST)
Updated Date: Sun, 01 Feb 2026 04:05 AM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਜ਼ਿਲ੍ਹੇ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਬਟਾਲਾ ਦੀਆਂ ਵੱਖ-ਵੱਖ ਵਾਰਡਾਂ ਵਿੱਚ ਪੈਦਲ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ। ਨਸ਼ਾ ਮੁਕਤੀ ਯਾਤਰਾ ਦੇ ਜ਼ਿਲ੍ਹਾ ਕੁਆਰਡੀਨੇਟਰ ਚੇਅਰਮੈਨ ਮਾਨਿਕ ਮਹਿਤਾ ਤੇ ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਬੁਮਰਾਹ ਨੇ ਦੱਸਿਆ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲੇ ਦੀ ਵਾਰਡ ਨੰਬਰ 38, 44 ਅਤੇ 49 ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਲ ਯਾਤਰਾ ਕੱਢੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਨੰਬਰ ’ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਮੌਕੇ ਵਾਰਡ ਇੰਚਾਰਜ ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਾਰਡ ਵਾਸੀ ਆਦਿ ਮੌਜੂਦ ਸਨ।