- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਦਾਰ ਗੜਗੱਜ ਨੇ ਕਿਹਾ ਕਿ ਲਾਂਘਾ ਬੰਦ ਹੋਣ ਕਾਰਨ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀਆਂ ਹਨ। ਇਹ ਲਾਂਘਾ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਜੋੜਨ ਦਾ ਸਾਧਨ ਬਣਿਆ ਅਤੇ ਵੰਡ ਦੌਰਾਨ ਵਿਛੜੇ ਕਈ ਪਰਿਵਾਰਾਂ ਨੂੰ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਸੋਮਵਾਰ ਦੇਰ ਸ਼ਾਮ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ’ਤੇ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀਆਂ ਸੰਗਤਾਂ ਵੱਲੋਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ। ਡੇਰਾ ਬਾਬਾ ਨਾਨਕ ਦੇ ਦਰਸ਼ਨੀ ਸਥਲ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਨਾਨਕ ਨਾਮ ਲੇਵਾ ਸੰਗਤਾਂ ਨੇ ਅਰਦਾਸ ਕੀਤੀ।
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਵੀ ਸੰਗਤਾਂ ਵੱਲੋਂ ਸਰਹੱਦ ਨੇੜੇ ਅਰਦਾਸ ਕੀਤੇ ਜਾਣ ਦੀ ਜਾਣਕਾਰੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਲਾਂਘਾ ਬੰਦ ਹੋਣ ਕਾਰਨ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀਆਂ ਹਨ। ਇਹ ਲਾਂਘਾ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਜੋੜਨ ਦਾ ਸਾਧਨ ਬਣਿਆ ਅਤੇ ਵੰਡ ਦੌਰਾਨ ਵਿਛੜੇ ਕਈ ਪਰਿਵਾਰਾਂ ਨੂੰ ਮਿਲਣ ਦਾ ਮੌਕਾ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ।
ਅਰਦਾਸ ਦੌਰਾਨ ਜਥੇਦਾਰ ਗੜਗੱਜ ਦੇ ਕੁਝ ਸਾਥੀਆਂ ਨੂੰ ਹੀ ਸਰਹੱਦ ਤੱਕ ਜਾਣ ਦੀ ਇਜਾਜ਼ਤ ਦਿੱਤੀ ਗਈ। ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਪੱਤਰਕਾਰਾਂ ਤੇ ਹੋਰ ਸੰਗਤਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਦਰਸ਼ਨੀ ਸਥਲ ਤੋਂ ਕਰੀਬ 200 ਮੀਟਰ ਦੂਰ ਬੈਰੀਕੇਡ ਲਗਾਏ ਗਏ ਸਨ। ਇਸ ਮੌਕੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਗੁਰਦੁਆਰਾ ਦਰਬਾਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਜੋਗਾ ਸਿੰਘ ਮਾਨ, ਝਿਰਮਲ ਸਿੰਘ, ਪ੍ਰੀਤਮ ਸਿੰਘ ਅਤੇ ਜਸਵਿੰਦਰ ਸਿੰਘ ਝੰਗੀ ਸਮੇਤ ਹੋਰ ਹਾਜ਼ਰ ਸਨ।