20 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ ਜਨਸੰਪਰਕ ਮੁਹਿੰਮ ਦੌਰਾਨ ਕਰੀਬ 20 ਪਰਿਵਾਰਾਂ ਨੇ ਫੜਿਆ ਕਾਂਗਰਸ ਦਾ ਹੱਥ
Publish Date: Thu, 17 Sep 2026 03:50 PM (IST)
Updated Date: Thu, 17 Sep 2026 03:53 PM (IST)
ਕਮਲਜੀਤ ਸਿੰਘ ਫੁੱਲ ਪੰਜਾਬੀ ਜਾਗਰਣ ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਬਮਿਆਲ ਵਿੱਚ ਯੂਥ ਕਾਂਗਰਸ ਆਗੂ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ਵਿੱਚ ਕਾਂਗਰਸ ਨੇ ਆਪਣੀ ਸਿਆਸੀ ਸਰਗਰਮੀ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਤੇ ਹਲਕਾ ਕਾਂਗਰਸ ਆਗੂ ਜਗਿੰਦਰ ਪਾਲ ਪਹੁੰਚੇ, ਜਦਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਮਾਸਟਰ ਰਣਵਿਜੈ ਸਿੰਘ ਤੇ ਹਲਕਾ ਭੋਆ ਯੂਥ ਕਾਂਗਰਸ ਪ੍ਰਧਾਨ ਸੁਮਿਤ ਠਾਕੁਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰੋਗਰਾਮ ਦੌਰਾਨ ਉਸ ਸਮੇਂ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ, ਜਦੋਂ ਭਾਜਪਾ ਤੇ ਆਮ ਆਦਮੀ ਪਾਰਟੀ ਨਾਲ ਜੁੜੇ ਕਰੀਬ 20 ਪਰਿਵਾਰਾਂ ਨੇ ਆਪਣੇ ਪੁਰਾਣੇ ਸਿਆਸੀ ਦਲਾਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਾਰੇ ਨਵੇਂ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਸਾਬਕਾ ਵਿਧਾਇਕ ਜਗਿੰਦਰ ਪਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਕਾਸ ਸਬੰਧੀ ਦਾਅਵਿਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਸਥਿਤੀ ਵੱਖਰੀ ਦਿਖਾਈ ਦੇ ਰਹੀ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਮਾਸਟਰ ਰਣਵਿਜੈ ਸਿੰਘ ਤੇ ਹਲਕਾ ਭੋਆ ਯੂਥ ਕਾਂਗਰਸ ਪ੍ਰਧਾਨ ਸੁਮਿਤ ਠਾਕੁਰ ਨੇ ਵੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਸੰਗਠਨ ਨੂੰ ਪਿੰਡ ਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਵਰਕਰ ਲਗਾਤਾਰ ਮਿਹਨਤ ਕਰ ਰਹੇ ਹਨ। ਇਸ ਮੌਕੇ ਬਲਾਕ ਪ੍ਰਧਾਨ ਹਰਸ਼ ਸ਼ਰਮਾ, ਸਰਪੰਚ ਸੋਹਣ ਲਾਲ, ਨਾਰਾਇਣਪੁਰ ਦੇ ਸਰਪੰਚ ਮਿੰਟੂ ਬਕਨੌਰ, ਕਾਲੀ ਠਾਕੁਰ, ਮਹਿੰਦਰ ਸਿੰਘ, ਸੁਮਿਤ ਮਨਹਾਸ, ਰਜਨੀ ਵਾਲਾ, ਗਣੇਸ਼ ਸਿੰਘ, ਰਾਜੇਸ਼ ਕੁਮਾਰ, ਰੇਣੂ ਦੇਵੀ, ਬਨਾਰਸੀ ਦੇਵੀ, ਅਜੈ ਕੁਮਾਰ, ਦਿਲਾਵਰ ਸਿੰਘ, ਸੁਰਿੰਦਰ ਬੱਬਰ, ਸੰਤੋਸ਼ ਨੰਬਰਦਾਰ, ਸੁਰਜੀਤ ਸਿੰਘ, ਮਨੋਹਰ ਕੁਮਾਰ, ਲਾਲੀ ਦੇਵੀ, ਕਰਤਾਰ ਸਿੰਘ, ਨੀਲਮ ਕੁਮਾਰੀ, ਗੌਰਵ ਕੁਮਾਰ ਤੇ ਹੋਰ ਹਾਜ਼ਰ ਸਨ।