ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
20 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
Publish Date: Sun, 11 Jan 2026 03:12 PM (IST)
Updated Date: Mon, 12 Jan 2026 04:00 AM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ,ਗੁਰਦਾਸਪੁਰ: ਥਾਣਾ ਸਦਰ ਦੀ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਏਐੱਸਆਈ ਸਤਿੰਦਰਪਾਲ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਛਾਪੇਮਾਰੀ ਦੌਰਾਨ ਮੁਲਜ਼ਮ ਵਿਲੀਅਮ ਵਾਸੀ ਜੋੜਾ ਛੱਤਰਾਨੂੰ ਸੂਆ ਪੁਲੀ ਪੁਰੋਵਾਲ ਬ੍ਰਾਹਮਣਾ ਤੋਂ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 20 ਗ੍ਰਾਮ ਹੈਰੋਇਨ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਕਾਹਨੂੰਵਾਨ ਥਾਣੇ ਦੇ ਏਐੱਸਆਈ ਬਲਵਿੰਦਰ ਸਿੰਘ ਵੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਲਜ਼ਮ ਨਰੇਸ਼ ਮਸੀਹ ਵਾਸੀ ਕਾਹਨੂੰਵਾਨ ਅਤੇ ਸੁਮਿਤ ਕੁਮਾਰ ਵਾਸੀ ਕੋਟਲੀ ਰੋਲਾਂਨੂੰ ਟੀ-ਪੁਆਇੰਟ ਕਾਲਾ ਬਾਲਾ ਵਿਖੇ ਸ਼ਮਸ਼ਾਨਘਾਟ ਵਿੱਚ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਤੋਂ ਸਿਲਵਰ ਪੇਪਰ, ਇੱਕ ਲਾਈਟਰ ਅਤੇ ਦੋ ਦਸ ਰੁਪਏ ਦੇ ਨੋਟ ਬਰਾਮਦ ਕੀਤੇ ਗਏ। ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।