7,500 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ
7500 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ
Publish Date: Sun, 22 Mar 2026 04:01 PM (IST)
Updated Date: Sun, 22 Mar 2026 04:04 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਗੁਰਦਾਸਪੁਰ : ਥਾਣਾ ਦੀਨਾਨਗਰ ਦੀ ਪੁਲਿਸ ਨੇ ਇਕ ਮੁਲਜ਼ਮ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਏਐੱਸਆਈ ਰੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਲਾਈਟਾਂ ਵਾਲੇ ਚੌਂਕ ਵਿਚ ਮੌਜੂਦ ਸਨ। ਇਸ ਦੌਰਾਨ ਸੂਚਨਾ ਮਿਲੀ ਕਿ ਮੁਲਜ਼ਮ ਰਵਿੰਦਰ ਕੁਮਾਰ ਵਾਸੀ ਨਵੀਂ ਆਬਾਦੀ ਅਵਾਂਖਾ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰ ਕੇ ਉਸ ਨੂੰ 7,500 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਉਸ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।