ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Publish Date: Sat, 07 Mar 2026 05:41 PM (IST)
Updated Date: Sun, 08 Mar 2026 04:09 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਥਾਣਾ ਸਦਰ ਦੀ ਪੁਲਿਸ ਨੇ ਨਸ਼ੀਲੀਆਂ ਗੋਲ਼ੀਆਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਏਐੱਸਆਈ ਵਿਕਰਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਜੀਤ ਸਿੰਘ ਉਰਫ ਨਿੱਕਾ ਵਾਸੀ ਕੋਟਲਾ ਸਰਫ ਨੂੰ ਕਾਬੂ ਕਰ ਕੇ ਇਸ ਕੋਲੋਂ 53 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ ਹਨ ਤੇ ਇਸ ਵਿਰੁੱਧ ਉਕਤ ਥਾਣੇ ’ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ।