ਅਰਸ਼ਦੀਪ ਨੇ ਕੈਲੀਗ੍ਰਾਫੀ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਲ
ਅਰਸ਼ਦੀਪ ਨੇ ਕੈਲੀਗ੍ਰਾਫੀ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਲ
Publish Date: Sat, 07 Mar 2026 05:42 PM (IST)
Updated Date: Sun, 08 Mar 2026 04:09 AM (IST)
ਬੀਟੀਐੱਲ16 ਵਿਦਿਆਰਥਣ ਅਰਸ਼ਦੀਪ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਤੇ ਹੋਰ। ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ ਫ਼ਤਹਿਗੜ੍ਹ ਚੂੜੀਆਂ : ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਕੈਲੀਗ੍ਰਾਫੀ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਵੂਮੈਨ ਗੁਰਦਾਸਪੁਰ ਦੇ ਪੰਜਾਬੀ ਵਿਭਾਗ ਵਲੋਂ ਅੰਤਰ ਰਾਸ਼ਟਰੀ ਮਾਤ-ਪਾਸ਼ਾ ਦਿਵਸ ਮੌਕੇ ਕਰਵਾਏ ਗਏ ਮੁਕਾਬਲੇ ਵਿਚ ਉਕਤ ਵਿਦਿਆਰਥਣ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਲੋਕ-ਗੀਤ ਮੁਕਾਬਲੇ ਵਿਚ ਮਨਪ੍ਰੀਤ ਕੌਰ ਨੇ ਹੌਂਸਲਾ ਅਫਜਾਈ ਸਰਟੀਫਿਕੇਟ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਸਮੇਤ ਪੰਜਾਬੀ ਵਿਭਾਗ ਦੀ ਮੁਖੀ ਡਾ. ਸਤਿੰਦਰ ਕੌਰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਰਮਨਦੀਪ ਕੌਰ ਵੀ ਹਾਜ਼ਰ ਸਨ।