- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਜ. ਗੋਰਾ ਨੂੰ ਮੈਨੇਜਰ ਧਾਰੋਵਾਲੀ ਨੇ ਸਿਰੋਪਾਓ ਤੇ ਤਸਵੀਰ ਦੇ ਕੇ ਕੀਤਾ ਸਨਮਾਨਿਤ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਇਤਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਸਤਿਕਾਰ ਤੇ ਖ਼ਾਲਸਾਈ ਰਵਾਇਤ ਨਾਲ ਮਨਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵੱਖ ਵੱਖ 2 ਨਗਰ ਕੀਰਤਨ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਮਨਾਏ ਗਏ ਵਿਆਹ ਪੁਰਬ ਸਮਾਗਮਾਂ ਵਿੱਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿਨ ਰਾਤ ਇੱਕ ਕਰ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸਤਬੀਰ ਸਿੰਘ ਧਾਮੀ ਓਐੱਸਡੀ ਸ਼੍ਰੋਮਣੀ ਕਮੇਟੀ, ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਪੁਲਿਸ ਪ੍ਰਸ਼ਾਸਨ,ਸਿਵਲ ਪ੍ਰਸ਼ਾਸਨ, ਪੰਜਾਬ ਸਰਕਾਰ, ਹਲਕਾ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਸੇਵਾ ਸਭਾ ਸੁਸਾਇਟੀਆਂ, ਅਦਿਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾਕਟਰ ਮਹਿਤਾਬ ਸਿੰਘ ਐੱਸਐੱਸਪੀ ਬਟਾਲਾ, ਸਾਰੰਗਪ੍ਰੀਤ ਸਿੰਘ ਐੱਸਡੀਅਐੱਮ, ਗੁਰਸਿਮਰਨ ਸਿੰਘ ਢਿੱਲੋਂ ਕਮਿਸ਼ਨਰ ਨਗਰ ਨਿਗਮ, ਭੁਪਿੰਦਰ ਸਿੰਘ ਬਾਜਵਾ ਮੇਅਰ ਨਗਰ ਨਿਗਮ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਵਿਆਹ ਸ਼ਾਨੋ ਸ਼ੌਕਤ ਨਾਲ ਵਿਆਹ ਪੁਰਬ ਦੀ ਸੰਪੂਰਨਤਾ ਕਰਵਾਈ, ਜਿਸ ’ਤੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ, ਸਤਿਕਰਤਾਰੀਆਂ ਸਾਹਿਬ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਸਿਰੋਪਾਓ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ। ਉਪਰੰਤ ਜਥੇਦਾਰ ਗੋਰਾ ਅਤੇ ਮੈਨੇਜਰ ਧਾਰੋਵਾਲੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਲਖਬੀਰ ਸਿੰਘ ਕੋਟ ਚੀਫ਼ ਗtਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸਰਬਜੀਤ ਸਿੰਘ ਸਾਹਬੀ ਫਲਾਇੰਗ ਵਿਭਾਗ, ਨਿਰਮਲ ਸਿੰਘ ਫਲਾਇੰਗ, ਰਣਜੀਤ ਸਿੰਘ ਸਾਗਰਪੁਰ, ਚਿਤਵੰਤ ਸਿੰਘ ਇੰਸਪੈਕਟਰ, ਮਲਕੀਤ ਸਿੰਘ ਗੁਰਵਾਲੀ ਇੰਸਪੈਕਟਰ, ਪ੍ਰਿਤਪਾਲ ਸਿੰਘ ਸੋਨੀ ਇੰਸਪੈਕਟਰ, ਮਨਪ੍ਰੀਤ ਸਿੰਘ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਸੁਖਵਿੰਦਰ ਸਿੰਘ ਮਿਆਣੀ, ਸੁਮਨਪ੍ਰੀਤ ਸਿੰਘ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਗੁਰਮੁੱਖ ਸਿੰਘ ਕਾਦੀਆਂ, ਸਤਿੰਦਰ ਸਿੰਘ ਗਿੱਲ ਮੰਝ ਆਦਿ ਹਾਜ਼ਰ ਸਨ।