‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀ
ਪੀਐੱਮ ਸ੍ਰੀ ਸਰਕਾਰੀ ਸਕੂਲ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀ
Publish Date: Mon, 05 Oct 2026 04:44 PM (IST)
Updated Date: Mon, 05 Oct 2026 04:47 PM (IST)
ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ, ਬਟਾਲਾ: ਪੀਐੱਮਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦੇਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਗਤੀਵਿਧੀ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ (ਸਟੇਟ ਅਵਾਰਡੀ) ਕਰਵਾਈ ਗਈ। ਬਾਬਾ ਨਾਮਦੇਵ ਥੀਏਟਰ ਸੁਸਾਇਟੀ ਘੁਮਾਣ ਵੱਲੋਂ ਪ੍ਰਿਤਪਾਲ ਸਿੰਘ ਨਸ਼ਿਆਂ ਤੇ ਅਧਾਰਿਤ ਪ੍ਰੇਰਨਾਦਾਇਕ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ‘ਨਸ਼ਾ ਛੱਡੋ-ਜੀਵਨ ਚੁਣੋ’ ਦਾ ਸੰਦੇਸ਼ ਦਿੱਤਾ। ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ’ਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਰਹੀ।