ਥਾਣਾ ਸੇਖਵਾਂ ਪੁਲਿਸ ਵੱਲੋਂ ਸਰਕਾਰੀ ਸਕੂਲ ਸੇਖਵਾਂ ਵਿਖੇ ਜਾਗਰੂਕਤਾ ਕੈਂਪ
ਥਾਣਾ ਸੇਖਵਾਂ ਪੁਲਿਸ ਵੱਲੋਂ ਸਰਕਾਰੀ ਸਕੂਲ ਸੇਖਵਾਂ ਵਿਖੇ ਜਾਗਰੂਕਤਾ ਕੈਂਪ
Publish Date: Tue, 29 Sep 2026 03:28 PM (IST)
Updated Date: Tue, 29 Sep 2026 03:30 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਥਾਣਾ ਸੇਖਵਾਂ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪੁਲਿਸ ਅਧਿਕਾਰੀਆਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਪੜ੍ਹਾਈ, ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੱਲ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦੇ ਨਾਲ-ਨਾਲ ਸਮਾਜ, ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਯਤਨ ਕਰਨ ਦਾ ਸੱਦਾ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਥਾਣਾ ਸੇਖਵਾਂ ਪੁਲਿਸ ਦਾ ਇਸ ਜਾਗਰੂਕਤਾ ਕੈਂਪ ਲਈ ਧੰਨਵਾਦ ਕੀਤਾ ਗਿਆ। ਪ੍ਰਿੰਸੀਪਲ ਸੁਖਵੰਤ ਕੌਰ , ਲੈਕਚਰਾਰ ਰਾਜਵਿੰਦਰ ਸਿੰਘ, ਸੁਖਦੇਵ ਸਿੰਘ ਲੈਕਚਰਾਰ,ਗੁਰਦੀਪ ਸਿੰਘ ਲੈਕਚਰਾਰ, ਪ੍ਰੇਮ ਲਾਲ ਸਬ ਇਸਪੈਕਟਰ ਥਾਣਾ ਸੇਖਵਾਂ, ਏਐੱਸਆਈ ਦਲਜੀਤ ਸਿੰਘ ਗੁਲਸ਼ਨ ਤੇ ਰਵਿੰਦਰ ਸਿੰਘ ਮੌਜੂਦ ਸਨ।