ਡੀਸੀ ਦਫਤਰ ਅੱਗੇ ਧਰਨਾ 16 ਜਨਵਰੀ ਨੂੰ
16 ਜਨਵਰੀ ਨੂੰ ਡੀਸੀ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਲਈ ਸ਼ੁਰੂ ਕੀਤੀ ਜਾਗ੍ਰਿਤੀ ਮੁਹਿੰਮ
Publish Date: Sat, 10 Jan 2026 05:26 PM (IST)
Updated Date: Sun, 11 Jan 2026 04:04 AM (IST)

ਮਹਿੰਦਰ ਸਿੰਘ ਅਰਲੀਭੰਨ,ਪੰਜਾਬੀ ਜਾਗਰਣ ਕਲਾਨੌਰ: ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਮੰਗਲ ਸਿੰਘ ਅਟਾਰੀ ਦੀ ਪ੍ਰਧਾਨਗੀ ਹੇਠ ਪਿੰਡ ਅਟਾਰੀ ਵਿਖੇ ਹੋਈ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੰਯੁਕਤ ਕਿਸਾਨ ਮੋਰਚੇ ਨੇ ਪੂਰੇ ਭਾਰਤ ਵਿਚ ਇੰਨਾਂ ਨੀਤੀਆਂ ਦਾ ਵਿਰੋਧ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਹੋਈ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ, ਮਨਰੇਗਾ ਕਾਨੂੰਨ ਦੀ ਥਾਂ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਲਿਆਂਦਾ ਜਾ ਰਿਹਾ ਹੈ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਪਦ ਚਿੰਨ੍ਹਾਂ ’ਤੇ ਚਲ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਬਣਾਏ ਹੋਏ ਕਾਨੂੰਨਾਂ ਦਾ ਵਿਰੋਧ ਕਰਨ ਦੀ ਥਾਂ ਉਸ ਦੀ ਹਾਂ ਵਿਚ ਹਾਂ ਮਿਲਾ ਰਹੀ ਹੈ। ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿਜਲੀ ਸੋਧ ਬਿੱਲ 2025 ਲਾਗੂ ਹੋਣ ਨਾਲ ਗਰੀਬ ਲੋਕਾਂ ਕੋਲੋਂ ਬਿਜਲੀ ਖੁੱਸ ਜਾਵੇਗੀ। ਬੀਜ ਸੋਧ ਬਿੱਲ ਲਾਗੂ ਹੋਣ ਨਾਲ ਕਿਸਾਨ ਫਸਲਾਂ ਦਾ ਬੀਜ ਲੈਣ ਲਈ ਵੱਡੀਆਂ-ਵੱਡੀਆਂ ਕੰਪਨੀਆਂ ਤੇ ਨਿਰਭਰ ਹੋ ਕੇ ਰਹਿ ਜਾਣਗੇ। ਇਸ ਮੌਕੇ ਮੰਗਲ ਸਿੰਘ ਅਟਾਰੀ, ਸੁਖਵਿੰਦਰ ਸਿੰਘ, ਜਸਵੰਤ ਸਿੰਘ, ਗੁਲਜ਼ਾਰ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਜਗਵਿੰਦਰ ਸਿੰਘ, ਤਰਸੇਮ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ ,ਦਾਨਾ ਮਸੀਹ, ਬੂਟਾ ਮਸੀਹ, ਬਲਵਿੰਦਰ ਸਿੰਘ, ਬਖਸ਼ੀਸ਼ ਸਿੰਘ, ਲਖਬੀਰ ਸਿੰਘ, ਸਾਹਿਬ ਸਿੰਘ, ਜਗਜੀਤ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।